18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਮੌਜੂਦਾ ਸਰਕਾਰ ਨੇ ਪੰਜਾਬ ਦੇ ਸਿਰ ਕਰਜ਼ੇ ਦੀ ਪੰਡ ਹੋਰ ਵੱਡੀ ਕੀਤੀ : ਲਾਲੀ

ਅਜੀਤ ਡੈਸਕ 10-03-2026
ਧਾਰੀਵਾਲ, 9 ਮਾਰਚ (ਸਵਰਨ ਸਿੰਘ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਦਲਾਓ ਦੇਣ ਦੀ ਬਜਾਏ ਪੰਜਾਬ ਦੇ ਲੋਕਾਂ ਨੂੰ ਲਾਲੀਪੋਪ ਹੀ ਦਿੱਤੇ ਹਨ | ਇਸ ਗੱਲ ਦਾ ਪ੍ਰਗਟਾਵਾ ਸਾਬਕਾ ਉੱਪ ਚੇਅਰਮੈਨ ਪੰਜਾਬ ਵਜ਼ੀਰ ਸਿੰਘ ਲਾਲੀ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਧੋਖੇ ਵਿਚ ਰੱਖਿਆ ਜਾ ਰਿਹਾ ਹੈ ਤੇ ਕਰਜ਼ੇ ਦੀ ਪੰਡ ਪੰਜਾਬ ਦੇ ਸਿਰ ਭਾਰੀ ਕੀਤੀ ਜਾ ਰਹੀ ਹੈ, ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਘਾਤਕ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਦੀ ਵਧੇਰੇ ਪੋਲ ਖੋਲ੍ਹੀ ਹੈ ਪਰ ਪੰਜਾਬ ਅੰਦਰ 'ਆਪ' ਸਰਕਾਰ ਦੇ ਮੰਤਰੀ ਦਿੱਲੀ ਦੇ ਇਸ਼ਾਰੇ 'ਤੇ ਨੱਚਣ ਤੋਂ ਸਿਵਾਏ ਹੋਰ ਕੁਝ ਨਹੀਂ ਕਰ ਸਕਦੇ | ਇਸ ਮੌਕੇ ਦਫ਼ਤਰੀ ਇੰਚਾਰਜ ਵਿਜੇ ਸੱਚਦੇਵਾ, ਨਰਿੰਦਰ ਸਿੰਘ ਸਾਬਾ ਸੁਜਾਨਪੁਰ, ਧਨਵੰਤ ਸਿੰਘ, ਲਵ ਦੀਪੇਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਸਕੱਤਰ ਨੂੰ ਮੰਗ ਪੱਤਰ <br/> ਅਗਲੀ ਖ਼ਬਰ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਆਮ ਵਿਅਕਤੀ ਦੇ ਅਧਿਕਾਰਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ-ਪਿ੍ਆਂਕ ਕਾਨੂੰਗੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।