18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/>

ਅਜੀਤ ਡੈਸਕ 10-03-2026
ਘੁਮਾਣ, 9 ਮਾਰਚ (ਬੰਮਰਾਹ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੁਆਰਾ ਚਲਾਈ ਜਾ ਰਹੀ ਸੰਸਥਾ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਘੁਮਾਣ ਵਿਖੇ ਪਿ੍ੰਸੀਪਲ ਡਾਕਟਰ ਵੀ.ਕੇ. ਸਿੰਘ ਦੀ ਰਹਿਨੁਮਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਨੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਨਾਰੀ ਕੁਦਰਤ ਦੁਆਰਾ ਸਿਰਜਿਆ ਬਿਹਤਰੀਨ ਤੋਹਫਾ ਹੈ, ਨਾਰੀ ਦੀ ਤੁਲਨਾ ਹੋਰ ਕਿਸੇ ਵੀ ਕੁਦਰਤੀ ਘਾੜਤ ਨਾਲ ਨਹੀਂ ਕੀਤੀ ਜਾ ਸਕਦੀ | ਇਸ ਉਪਰੰਤ ਕਵਿਤਾ ਉਚਾਰਨ, ਪੋਸਟਰ ਬਣਾਉਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਕਵਿਤਾ ਉਚਾਰਨ ਵਿਚ ਜੀਨਤਪ੍ਰਤਾਪ ਕੌਰ ਨੇ ਪਹਿਲਾ, ਰਣਦੀਪ ਕੌਰ ਨੇ ਦੂਜਾ ਅਤੇ ਅਨੀਤਾ ਨੇ ਤੀਜਾ, ਪੋਸਟਰ ਬਣਾਉਣ ਵਿਚ ਸਿਮਰਨ ਕੌਰ ਨੇ ਪਹਿਲਾ, ਖੁਸ਼ਪ੍ਰੀਤ ਕੌਰ ਨੇ ਦੂਜਾ ਅਤੇ ਕੋਮਲਪ੍ਰੀਤ ਕੌਰ ਨੇ ਤੀਜਾ ਅਤੇ ਭਾਸ਼ਣ ਮੁਕਾਬਲੇ ਵਿਚ ਹਰਮਨਪ੍ਰੀਤ ਕੌਰ ਨੇ ਪਹਿਲਾ, ਤਰਨਪ੍ਰੀਤ ਕੌਰ ਨੇ ਦੂਜਾ ਤੇ ਨਵਜੋਤ ਕੌਰ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਜੱਜਾਂ ਦੀ ਭੂਮਿਕਾ ਪ੍ਰੋਫੈਸਰ ਸੰਦੀਪ ਕੌਰ, ਪ੍ਰੋਫੈਸਰ ਕਰਮਜੀਤ ਕੌਰ, ਪ੍ਰੋਫੈਸਰ ਕਿਰਨਜੀਤ ਕੌਰ ਅਤੇ ਪ੍ਰੋਫੈਸਰ ਡਾ. ਸੁਖਵਿੰਦਰ ਕੌਰ ਦੁਆਰਾ ਨਿਭਾਈ ਗਈ |

ਪਿਛਲੀ ਖ਼ਬਰ ਪਿੰਡ ਕਾਲੀਆਂ ਦੀਆਂ ਔਰਤਾਂ ਨੇ ਚੇਅਰਪਰਸਨ ਕਰਮਜੀਤ ਕੌਰ ਰੰਧਾਵਾ ਦੀ ਅਗਵਾਈ ਹੇਠ 'ਆਪ' ਸਰਕਾਰ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਬਿਜਲੀ ਕਾਨੂੰਨ 2025 ਨੂੰ ਲਾਗੂ ਕਰਨ ਵਿਰੁੱਧ ਅੱਜ ਸਬ-ਡਵੀਜ਼ਨ ਪੱਧਰ 'ਤੇ ਹੋਣਗੀਆਂ ਰੈਲੀਆਂ: ਇੰਪਲਾਈਜ਼ ਫੈਡਰੇਸ਼ਨ ਚਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।