19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਬਜਟ ਐਲਾਨਾਂ ਨਾਲ ਭਰਿਆ, ਆਰਥਿਕ ਤੌਰ 'ਤੇ ਖ਼ਾਲੀ- ਦਰਸ਼ਨ ਕੁਮਾਰ

ਅਜੀਤ ਡੈਸਕ 10-03-2026
ਪਠਾਨਕੋਟ, 9 ਮਾਰਚ (ਸੰਧੂ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਅਨੁਸੂਚਿਤ ਜਾਤੀ ਮੋਰਚਾ ਸੇਵਾ ਮੁਕਤ ਸੁਰੱਖਿਆ ਕਮਿਸ਼ਨਰ ਦਰਸ਼ਨ ਕੁਮਾਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਬਜਟ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਇਹ ਸੁਰਖ਼ੀਆਂ ਬਟੋਰਨ ਲਈ ਵੱਡੇ ਐਲਾਨਾਂ ਦੇ ਇਕ ਸਮੂਹ ਤੋਂ ਵੱਧ ਕੁਝ ਨਹੀਂ ਹੈ ਜੋ ਕਿ ਪੰਜਾਬ ਦੀ ਸੰਘਰਸ਼ਸ਼ੀਲ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਦੀ ਤੁਰੰਤ ਲੋੜ ਨੂੰ ਪੂਰੀ ਤਰ੍ਹਾਂ ਅਣਦੇਖਿਆ ਕਰਦਾ ਹੈ | ਦਰਸ਼ਨ ਕੁਮਾਰ ਨੇ ਕਿਹਾ ਕਿ ਬਜਟ ਇਕ ਵਾਰ ਫਿਰ 'ਆਪ' ਸਰਕਾਰ ਦੀ ਨੌਕਰੀਆਂ ਪੈਦਾ ਕਰਨ, ਉਦਯੋਗ ਨੂੰ ਮੁੜ ਸੁਰਜੀਤ ਕਰਨ ਜਾਂ ਰਾਜ ਦੀ ਵਿੱਤੀ ਸਥਿਤੀ ਨੂੰ ਸੁਧਾਰਨ ਲਈ ਸਪਸ਼ਟ ਆਰਥਿਕ ਦਿ੍ਸ਼ਟੀਕੋਣ ਦੀ ਘਾਟ ਨੂੰ ਉਜਾਗਰ ਕਰਦਾ ਹੈ | ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਵੱਡੇੇ ਦਾਅਵੇ ਕਰਨ ਤੇ ਵੱਡੇ ਐਲਾਨ ਕਰਨ ਦੀ ਕਲਾ ਵਿਚ ਮੁਹਾਰਤ ਹਾਸਲ ਕਰ ਲਈ ਹੈ ਪਰ ਜਦੋਂ ਆਰਥਿਕ ਪੁਨਰ ਸੁਰਜੀਤੀ ਅਤੇ ਨੌਕਰੀਆਂ ਪੈਦਾ ਕਰਨ ਲਈ ਠੋਸ ਰੋਡ ਮੈਪ ਪੇਸ਼ ਕਰਨ ਦੀ ਗੱਲ ਆਉਂਦੀ ਹੈ ਤਾਂ ਬਜਟ ਪੂਰੀ ਤਰ੍ਹਾਂ ਖੋਖਲਾ ਹੈ |9ਪੀਟੀਕੇ09
ਪਿਛਲੀ ਖ਼ਬਰ ਕਿ੍ਕਟ ਐਸੋਸੀਏਸ਼ਨ ਅੰਡਰ-19 ਲੜਕਿਆਂ ਦੇ ਕਿ੍ਕਟ ਟਰਾਇਲ ਕਰਵਾਏਗੀ - ਮੁੱਖ ਕੋਚ ਇੰਦਰਜੀਤ ਸਿੰਘ ਅਗਲੀ ਖ਼ਬਰ ਪਠਾਨਕੋਟ ਬੱਸ ਸਟੈਂਡ 'ਤੇ ਫੂਡ ਸੇਫ਼ਟੀ ਨਿਯਮਾਂ ਦੀ ਹੋ ਰਹੀ ਸ਼ਰੇਆਮ ਅਣਦੇਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।