28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਰਤੀ ਦੌਰਾਨ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਨੌਜਵਾਨ ਹੋ ਰਹੇ ਖੱਜਲ ਖੁਆਰ <br/>

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਗੁਰਦੁਆਰਾ ਸਾਹਿਬ ਦੇ ਬਾਹਰ ਤੇ ਅੰਦਰ ਹਾਲ ਵਿਚ ਰਾਤ ਕੱਟਦੇ ਹੋਏ ਨੌਜਵਾਨ | ਤਸਵੀਰਾਂ : ਵਿਸ਼ਾਲ ਮੁੰਨਾ <br/> 11-03-2026
ਗੁਰਦਾਸਪੁਰ, 10 ਮਾਰਚ (ਅਸ਼ੋਕ ਸ਼ਰਮਾ)-ਸਰਕਾਰੀ ਕਾਲਜ ਵਿਖੇ 9 ਮਾਰਚ ਤੋਂ 17 ਮਾਰਚ ਤੱਕ ਹੋਣ ਵਾਲੀ ਅਗਨੀਵੀਰ ਭਰਤੀ ਨੰੂ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਵੀ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਭਰਤੀ ਦੇਖਣ ਆਏ ਨੌਜਵਾਨਾਂ ਨੰੂ ਭਾਰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ਕਾਰਨ ਭਰਤੀ ਦੇਖਣ ਆਏ ਨੌਜਵਾਨ ਸੜਕਾਂ, ਗੁਰਦੁਆਰਿਆਂ ਅਤੇ ਧਰਮਸ਼ਾਲਾ ਵਿਚ ਰਹਿਣ ਲਈ ਮਜਬੂਰ ਹੋਏ ਹਨ ਅਤੇ ਉਨ੍ਹਾਂ ਅੰਦਰ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਦੇਖਣ ਨੰੂ ਮਿਲ ਰਿਹਾ ਹੈ | ਮੇਜਰ ਜਨਰਲ ਮਨਪ੍ਰੀਤ ਸਿੰਘ ਬੈਂਸ ਐਸ.ਸੀ, ਵਾਈ.ਐਸ.ਐਸ, ਐਸ.ਐਮ, ਜ਼ੋਨਲ ਰਿਕਰੂਟਿੰਗ ਅਫ਼ਸਰ ਦੇ ਆਦੇਸ਼ਾਂ ਤਹਿਤ 8000 ਉਮੀਦਵਾਰਾਂ ਨੇ ਆਨਲਾਈਨ ਰਜਿਸਟ੍ਰੇਸ਼ਨ ਕੀਤੀ ਸੀ | ਜਿਸ ਲਈ ਪ੍ਰਸ਼ਾਸਨ ਵਲੋਂ 20 ਦਿਨ ਪਹਿਲਾਂ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ | ਪਰ ਉੱਥੇ ਕੋਈ ਵੀ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਨੌਜਵਾਨਾਂ ਨੰੂ ਭਾਰੀ ਪ੍ਰੇਸ਼ਾਨੀ ਦੇ ਆਲਮ ਵਿਚੋਂ ਗੁਜ਼ਰਨਾ ਪੈ ਰਿਹਾ ਹੈ | ਨੌਜਵਾਨਾਂ ਲਈ ਨਾਂ ਤਾਂ ਰਹਿਣ ਦਾ ਕੋਈ ਪ੍ਰਬੰਧ ਕੀਤਾ ਗਿਆ ਅਤੇ ਨਾ ਹੀ ਖਾਣ ਪੀਣ ਦਾ | ਜਿਸ ਕਾਰਨ ਨੌਜਵਾਨਾਂ ਨੰੂ ਬਾਹਰੀ ਹੋਟਲਾਂ ਤੋਂ ਖਾਣਾ ਖਾਣ ਲਈ ਮਜਬੂਰ ਹੋਣਾ ਪਿਆ ਹੈ | ਜ਼ਿਲ੍ਹਾ ਪ੍ਰਸ਼ਾਸਨ ਦੇ ਪ੍ਰਬੰਧਾਂ ਨੰੂ ਲੈ ਕੇ ਕਈ ਤਰ੍ਹਾਂ 'ਤੇ ਸਵਾਲੀਆ ਚਿੰਨ੍ਹ ਲੱਗ ਰਹੇ ਹਨ | ਭਾਰਤੀ ਦੇਖਣ ਆਏ ਨੌਜਵਾਨਾਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਹਮੇਸ਼ਾ ਹੀ ਕਾਰਗੁਜ਼ਾਰੀ ਢਿੱਲੀ ਰਹੀ ਹੈ | ਜਿਸ ਕਾਰਨ ਨੌਜਵਾਨ ਇਥੇ ਪਹੁੰਚ ਕੇ ਠੋਕਰਾਂ ਖਾ ਰਹੇ ਹਨ | ਉਨ੍ਹਾਂ ਡਿਫੈਂਸ ਮੰਤਰਾਲੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਭਾਰਤੀ ਦੇਖਣ ਆਏ ਨੌਜਵਾਨਾਂ ਦੇ ਰਹਿਣ ਸਹਿਣ ਅਤੇ ਖਾਣ ਪੀਣ ਦਾ ਜ਼ਿਲ੍ਹਾ ਪ੍ਰਸ਼ਾਸਨ ਪੁਖ਼ਤਾ ਪ੍ਰਬੰਧ ਕਰੇ ਤਾਂ ਜੋ ਨੌਜਵਾਨਾਂ ਨੰੂ ਖੱਜਲ ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ |

ਪਿਛਲੀ ਖ਼ਬਰ 28 ਦੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਹਲਕਾ ਗੁਰਦਾਸਪੁਰ ਦੇ ਅਕਾਲੀ ਵਰਕਰਾਂ ਦੀ ਜ਼ਰੂਰੀ ਮੀਟਿੰਗ ਅੱਜ-ਬੱਬੇਹਾਲੀ <br/>... ਅਗਲੀ ਖ਼ਬਰ ਭੈਣ ਜੀ ਦਰਵਾਜ਼ਾ ਖੋਲਿਓ, ਦਰਵਾਜ਼ਾ ਖੁੱਲਿ੍ਹਆ ਤਾਂ ਲੁਟੇਰਿਆਂ ਨੇ ਪਰਿਵਾਰ ਨੂੰ ਲੁੱਟਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।