29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਖਾਲਸਾ ਕਾਲਜ ਗੁਰਦਾਸਨੰਗਲ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 11-03-2026
ਧਾਰੀਵਾਲ, 10 ਮਾਰਚ (ਸਵਰਨ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਪਿ੍ੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਦੇ ਵਿਦਿਆਰਥੀਆਂ ਨੇ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਵਿਚੋਂ ਵਜ਼ੀਫੇ ਪ੍ਰਾਪਤ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਡਾ. ਗੁਰਜੀਤ ਸਿੰਘ ਨੇ ਦੱਸਿਆ ਕਿ ਕਾਲਜ ਦੇ 10+1 ਅਤੇ 10+2 ਦੇ ਵਿਦਿਆਰਥੀਆਂ ਨੇ ਦੂਜੇ ਦਰਜੇ ਦੀ ਧਾਰਮਿਕ ਪ੍ਰੀਖਿਆ ਵਿਚੋਂ ਵਧੀਆ ਨੰਬਰ ਲੈ ਕੇ 2100 ਰੁਪਏ ਵਜ਼ੀਫ਼ਾ ਹਾਸਲ ਕੀਤਾ | 10+1 ਕਲਾਸ ਦੇ ਭੁਪਿੰਦਰਜੀਤ ਸਿੰਘ, ਗੁਰਲੀਨ ਕੌਰ, ਹਰਨੀਤ ਕੌਰ, ਦਿਲਪ੍ਰੀਤ ਕੌਰ, ਸਿਮਰਪ੍ਰੀਤ ਕੌਰ, ਸੁਖਦੀਪ ਕੌਰ ਤੇ 10+2 ਦੇ ਧੀਰਜਪਾਲ ਸਿੰਘ, ਦਾਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਕਿਰਨਪ੍ਰੀਤ ਕੌਰ, ਜਸਪ੍ਰੀਤ ਕੌਰ, ਗੁਰਪਿੰਦਰ ਕੌਰ ਤੇ ਜਸਪ੍ਰੀਤ ਕੌਰ ਨੇ ਧਾਰਮਿਕ ਪ੍ਰੀਖਿਆ ਵਿਚੋਂ 2100 ਰੁਪਏ ਨਕਦ ਰਾਸ਼ੀ ਹਾਸਲ ਕੀਤੀ | ਬੀਬੀ ਜਸਬੀਰ ਕੌਰ ਜਫਰਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਚੇਚੇ ਤੌਰ 'ਤੇ ਕਾਲਜ ਪਹੁੰਚ ਕੇ ਵਿਦਿਆਰਥੀਆਂ ਨੂੰ ਇਨਾਮੀ ਰਾਸ਼ੀ ਪ੍ਰਦਾਨ ਕੀਤੀ | ਇਸ ਮੌਕੇ ਪ੍ਰਚਾਰਕ ਜਗਰੂਪ ਸਿੰਘ ਵੀ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਨ ਲਈ ਉਚੇਚੇ ਤੌਰ 'ਤੇ ਪਹੁੰਚੇ | ਪਿ੍ੰਸੀਪਲ ਡਾ. ਗੁਰਜੀਤ ਸਿੰਘ ਨੇ ਦੱਸਿਆ ਕਿ ਸਾਲਾਨਾ ਧਾਰਮਿਕ ਪ੍ਰੀਖਿਆ ਅਜੋਕੇ ਵਿਦਿਆਰਥੀ ਵਰਗ ਨੂੰ ਆਪਣੇ ਧਰਮ, ਗੁਰਬਾਣੀ, ਸਿੱਖ ਇਤਿਹਾਸ ਅਤੇ ਨੈਤਿਕਤਾ ਨਾਲ ਜੋੜਨ ਤੇ ਇਸ ਵਿਚ ਪ੍ਰਪੱਕ ਕਰਨ ਲਈ ਇਕ ਸ਼ਲਾਘਾਯੋਗ ਉਪਰਾਲਾ ਹੈ | ਉਨ੍ਹਾਂ ਕਾਲਜ ਦੇ ਧਾਰਮਿਕ ਅਧਿਆਪਕ ਕੋਮਲਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ |
ਪਿਛਲੀ ਖ਼ਬਰ ਡੀ.ਏ. ਦਾ 16 ਫ਼ੀਸਦੀ ਬਕਾਇਆ ਤੁਰੰਤ ਦਿੱਤਾ ਜਾਵੇ-ਪੁਲਿਸ ਪੈਨਸ਼ਨਰ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੀ 13 ਦੀ ਰੈਲੀ ਨੂੰ ਲੈ ਕੇ ਵਰਕਰਾਂ ਤੇ ਹਲਕਾ ਵਾਸੀਆਂ 'ਚ ਭਾਰੀ ਉਤਸ਼ਾਹ-ਲੋਧੀਨੰਗਲ, ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।