17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸੂਬੇ 'ਚ ਵਿਗੜਦੀ ਕਾਨੰੂਨ ਵਿਵਸਥਾ ਤੇ ਨੌਜਵਾਨਾਂ 'ਚ ਵਧ ਰਿਹਾ ਨਸ਼ਾ ਚਿੰਤਾ ਦਾ ਵਿਸ਼ਾ- ਐਡਵੋਕੇਟ ਅਜੇਪਾਲ ਸਿੰਘ ਢਿੱਲੋਂ

ਅਜੀਤ ਡੈਸਕ 31-03-2026
ਗੁਰਦਾਸਪੁਰ, 30 ਮਾਰਚ (ਚੱਕਰਾਜਾ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਹਲਕਾ ਇੰਚਾਰਜ ਐਡਵੋਕੇਟ ਅਜੈਪਾਲ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਪਿੰਡ ਪੁਰੋਵਾਲ ਅਰਾਈਆਂ ਵਿਖੇ ਹੋਈ | ਮੀਟਿੰਗ ਵਿਚ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਪੰਜਾਬ ਦੇ ਨੌਜਵਾਨਾਂ 'ਚ ਵੱਧ ਰਹੇ ਨਸ਼ਿਆਂ ਦੇ ਰੁਝਾਨ 'ਤੇ ਚਿੰਤਾ ਜ਼ਾਹਿਰ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਐਡਵੋਕੇਟ ਢਿੱਲੋਂ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਤੇ ਕਾਰਕੰੁਨ ਹਮੇਸ਼ਾ ਹੀ ਪੰਜਾਬ ਤੇ ਪੰਜਾਬੀਅਤ ਦੀ ਭਲਾਈ ਲਈ ਕੰਮ ਕਰ ਰਹੇ ਹਨ ਤੇ ਜਿਸ ਤਰ੍ਹਾਂ ਮੌਜੂਦਾ ਸਮੇਂ 'ਚ ਪੰਜਾਬ ਦੀ ਕਾਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ, ਉਹ ਚਿੰਤਾ ਦਾ ਵਿਸ਼ਾ ਹੈ | ਪੰਜਾਬ ਵਿਚ ਅੱਜ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ ਜਿਸ ਨੂੰ ਰੋਕਣ ਵਾਲਾ ਕੋਈ ਨਹੀਂ ਹੈ ਤੇ ਪੰਜਾਬ ਦੀ ਜਵਾਨੀ ਨਸ਼ੇ ਦੀ ਦਲਦਲ 'ਚ ਫਸਦੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬੇਰੁਜ਼ਗਾਰੀ ਕਾਰਨ ਨੌਜਵਾਨ ਵਰਗ ਵਿਦੇਸ਼ਾਂ ਵੱਲ ਜਾ ਰਿਹਾ ਹੈ, ਜਿਸ ਨੂੰ ਰੋਕਣ ਲਈ ਸਰਕਾਰ ਵਲੋਂ ਕਿਸੇ ਤਰ੍ਹਾਂ ਦੀ ਕੋਈ ਯੋਜਨਾ ਨਹੀਂ ਬਣਾਈ ਜਾ ਰਹੀ | ਪੰਜਾਬ ਦੇ ਜ਼ਿਆਦਾਤਰ ਸਿਆਸੀ ਦਲ ਸਿਰਫ਼ ਇਕ ਦੂਸਰੇ ਉੱਪਰ ਦੋਸ਼ ਲਗਾਉਣ 'ਚ ਰੁੱਝੇ ਹਨ | ਜਦੋਂ ਕਿ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ, ਬੇਰੁਜ਼ਗਾਰੀ, ਨਸ਼ੇ ਨੂੰ ਰੋਕਣ ਸਬੰਧੀ ਕੋਈ ਸੰਜੀਦਾ ਨਹੀਂ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ ਤੇ ਇਨ੍ਹਾਂ ਬੰਦੀ ਸਿੰਘਾਂ ਨੂੰ ਜ਼ਰੂਰ ਰਿਹਾਅ ਕਰਵਾਇਆ ਜਾਵੇਗਾ | ਹਲਕਾ ਇੰਚਾਰਜ ਅਜੇਪਾਲ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਜਾਬ ਕਰਜ਼ ਦੀ ਮਾਰ ਹੇਠਾਂ ਆ ਚੁੱਕਾ ਹੈ ਪਰ ਸਰਕਾਰ ਚੁੱਪੀ ਧਾਰਨ ਕਰਕੇ ਬੈਠੀ ਹੈ | ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਇਕਜੁੱਟ ਹੋ ਕੇ ਪੰਜਾਬ ਤੇ ਪੰਜਾਬੀਅਤ ਨੂੰ ਬਚਾਉਣ ਦੀ ਕੋਸ਼ਿਸ਼ ਕਰੀਏ ਤੇ ਜੇਕਰ ਅੱਜ ਅਸੀਂ ਚੁੱਪ ਬੈਠ ਗਏ ਤਾਂ ਆਉਣ ਵਾਲਾ ਸਮਾਂ ਤੇ ਕੌਮ ਕਦੇ ਮੁਆਫ਼ ਨਹੀਂ ਕਰੇਗੀ | ਮੀਟਿੰਗ ਦੌਰਾਨ ਹਲਕਾ ਇੰਚਾਰਜ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਨਿਯੁਕਤੀ ਵੀ ਕੀਤੀ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਫ਼ੌਜੀ ਜਿਪਸੀ ਦੀ ਟੱਕਰ ਨਾਲ ਸਕੂਟੀ ਸਵਾਰ ਦੋ ਨੌਜਵਾਨ ਜ਼ਖ਼ਮੀ, ਇਕ ਦੀ ਹਾਲਤ ਗੰਭੀਰ ਅਗਲੀ ਖ਼ਬਰ 2 ਗਰਾਮ ਹੈਰੋਇਨ ਸਣੇ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।