17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਬਾਬਾ ਅਜੈ ਸਿੰਘ ਖ਼ਾਲਸਾ ਪਬਲਿਕ ਸਕੂਲ ਦੇ ਨਵੇਂ ਸੈਸ਼ਨ ਦੀ ਆਰੰਭਤਾ

ਅਜੀਤ ਡੈਸਕ 31-03-2026
ਧਾਰੀਵਾਲ, 30 ਮਾਰਚ (ਸਵਰਨ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਧੀਨ ਚੱਲ ਰਹੀ ਸੰਸਥਾ ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ ਗੁਰਦਾਸ ਨੰਗਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਕੀਤੀ ਗਈ | ਸਮੂਹ ਸਕੂਲ ਸਟਾਫ ਤੇ ਵਿਦਿਆਰਥੀਆਂ ਦੁਆਰਾ ਸੰਗਤੀ ਰੂਪ ਵਿਚ ਸ੍ਰੀ ਜਪੁਜੀ ਸਾਹਿਬ, ਚੌਪਈ ਸਾਹਿਬ ਤੇ ਸ਼੍ਰੀ ਅਨੰਦ ਸਾਹਿਬ ਦੀਆਂ ਛੇ ਪੌੜੀਆਂ ਦਾ ਪਾਠ ਉਪਰੰਤ ਅਰਦਾਸ ਕੀਤੀ ਗਈ | ਪਿ੍ੰਸੀਪਲ ਸਰਬਜੀਤ ਕੌਰ ਦੁਆਰਾ ਨਵੇਂ ਵਿੱਦਿਅਕ ਸੈਸ਼ਨ ਵਿਚ ਵਿਦਿਆਰਥੀਆਂ ਨੂੰ ਮਿਹਨਤ ਕਰਨ ਤੇ ਮਨ ਲਗਾ ਕੇ ਪੜ੍ਹਾਈ ਕਰਨ ਦੀ ਪ੍ਰੇਰਨਾ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਇਹ ਸਮਝਾਇਆ ਕਿ ਇਕ ਵਿਦਿਆਰਥੀ ਦਾ ਮੁੱਢਲਾ ਫਰਜ਼ ਆਪਣੇ ਆਧਿਆਪਕਾਂ ਦਾ ਆਦਰ-ਸਤਿਕਾਰ ਕਰਨਾ ਤੇ ਉੱਚ ਵਿੱਦਿਆ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਤੇ ਸਕੂਲ ਦਾ ਨਾਂਅ ਰੌਸ਼ਨ ਕਰਨਾ ਹੈ | ਇਸ ਸਮੇਂ ਸਕੂਲ ਦਾ ਸਮੂਹ ਸਟਾਫ ਹਾਜ਼ਰ ਸਨ |
ਪਿਛਲੀ ਖ਼ਬਰ ਛਾਤੀ ਰੋਗਾਂ ਦੇ ਮਰੀਜ਼ਾਂ ਲਈ ਵਰਦਾਨ ਬਣਿਆ ਸ੍ਰੀ ਗੁਰੂ ਰਾਮਦਾਸ ਸਪੈਸ਼ਲਿਟੀ ਹਸਪਤਾਲ ਕਲਾਨੌਰ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਐੱਸ.ਸੀ. ਵਿੰਗ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰੌਣਕੀ ਰਾਮ ਨੂੰ ਸਨਮਾਨਿਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।