17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਗੁਰਇਕਬਾਲ ਸਿੰਘ ਮਾਹਲ ਨੇ ਪ੍ਰਵੀਨ ਸਿੰਘ ਨੂੰ ਸਰਕਲ ਕਾਹਨੂੰਵਾਨ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ

ਅਜੀਤ ਡੈਸਕ 31-03-2026
ਬਟਾਲਾ, 30 ਮਾਰਚ (ਸਤਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਕਾਦੀਆਂ ਦੇ ਇੰਚਾਰਜ ਸ: ਗੁਰਇਕਬਾਲ ਸਿੰਘ ਮਾਹਲ ਵਲੋਂ ਪਾਰਟੀ ਦੀ ਮਜ਼ਬੂਤੀ ਤੇ ਵਿਸਥਾਰ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਪ੍ਰਵੀਨ ਸਿੰਘ ਪਿੰਡ ਮੱਲ੍ਹੀਆਂ ਨੂੰ ਸਰਕਲ ਕਾਹਨੂੰਵਾਨ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਗੁਰਇਕਬਾਲ ਸਿੰਘ ਮਾਹਲ ਵਲੋਂ ਪ੍ਰਵੀਨ ਸਿੰਘ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ | ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਪ੍ਰਵੀਨ ਸਿੰਘ ਦੀਆਂ ਪਾਰਟੀ ਪ੍ਰਤੀ ਸਮਰਪਿਤ ਭਾਵਨਾ ਨੂੰ ਦੇਖਦੇ ਹੋਏ ਸਰਕਲ ਕਾਹਨੂੰਵਾਨ ਦਾ ਯੂਥ ਪ੍ਰਧਾਨ ਬਣਾਇਆ ਗਿਆ ਹੈ, ਉਮੀਦ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਮਜ਼ਬੂਤੀ ਲਈ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ | ਇਸ ਮੌਕੇ ਪ੍ਰਵੀਨ ਸਿੰਘ ਨੇ ਪਾਰਟੀ ਹਾਈਕਮਾਂਡ ਤੇ ਗੁਰਇਕਬਾਲ ਸਿੰਘ ਮਾਹਲ ਦਾ ਧੰਨਵਾਦ ਕੀਤਾ | ਇਸ ਮੌਕੇ ਹਰਪ੍ਰੀਤ ਸਿੰਘ ਭੈਣੀ ਖੁੰਡਾ, ਹਰਪ੍ਰੀਤ ਸਿੰਘ ਮਾਹਲ, ਨਿਰਮਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਆਦਾ ਨਸ਼ਾ ਕਰਨ ਕਾਰਨ ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਸਵਾਲ-ਜਵਾਬ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।