21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਹੈਰੋਇਨ ਤੇ ਕਾਰ ਸਮੇਤ 3 ਨੌਜਵਾਨ ਕਾਬੂ

ਅਜੀਤ ਡੈਸਕ 02-04-2026
ਗੁਰਦਾਸਪੁਰ, 1 ਅਪ੍ਰੈਲ (ਚੱਕਰਾਜਾ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਦੋਰਾਂਗਲਾ ਦੀ ਪੁਲਿਸ ਵਲੋਂ ਮਲਕੀਤ ਸਿੰਘ ਨੰੂ ਕਾਬੂ ਕਰਕੇ ਉਸ ਪਾਸੋਂ 6 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ 'ਤੇ ਦੋਸ਼ੀ ਖ਼ਿਲਾਫ਼ ਥਾਣਾ ਦੋਰਾਂਗਲਾ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ | ਇਸੇ ਤਰ੍ਹਾਂ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਲੱਕੀ ਉਰਫ਼ ਸ਼ਾਮ ਅਤੇ ਜ਼ੋਨ ਨੰੂ ਕਾਰ ਸਮੇਤ ਕਾਬੂ ਕਰਕੇ ਉਸ ਪਾਸੋਂ 7 ਗਰਾਮ 855 ਮਿਲੀਗਰਾਮ ਹੈਰੋਇਨ ਬਰਾਮਦ ਹੋਈ ਜਿਸ 'ਤੇ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਜ਼ਿਲ੍ਹਾ ਵਾਸੀਆਂ ਨੰੂ ਅਪੀਲ ਕੀਤੀ ਗੈਰ-ਕਾਨੰੂਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਪੁਲਿਸ ਨੰੂ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਠੋਸ ਕਾਨੰੂਨੀ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਨੰੂ ਖਤਮ ਕਰਨ ਤੇ ਮਾੜੇ ਅਨਸਰਾਂ ਨੰੂ ਕਾਬੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ |
ਪਿਛਲੀ ਖ਼ਬਰ ਹੁਣ 112 ਨੰਬਰ 'ਤੇ ਐਮਰਜੈਂਸੀ ਕਾਲ ਕਰਨ 'ਤੇ ਤੁਰੰਤ ਪਹੁੰਚੇਗੀ ਪੁਲਿਸ ਸਹਾਇਤਾ ਅਗਲੀ ਖ਼ਬਰ ਵਿਧਾਇਕ ਜਲਾਲਾਬਾਦ ਵਲੋਂ ਖੇਤਰ ਵਿਚ ਵਿਕਾਸ ਦੇ ਕੰਮਾਂ ਨੂੰ ਹੋਰ ਤੇਜ਼ੀ ਦੇਣ ਲਈ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।