ਗੁਰਦਾਸਪੁਰ, 1 ਅਪ੍ਰੈਲ (ਚੱਕਰਾਜਾ)- ਪੰਜਾਬ ਸਰਕਾਰ ਵਲੋਂ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਨੰੂ ਦਿੱਤੇ ਗਏ 21 ਐਮਰਜੈਂਸੀ ਰਿਸਪਾਂਸ ਵਾਹਨਾਂ ਨੰੂ ਅੱਜ ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਯ ਵਲੋਂ ਪੁਲਿਸ ਲਾਈਨ ਗੁਰਦਾਸਪੁਰ ਤੋਂ ਰਵਾਨਾ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਆਦਿੱਤਯ ਨੇ ਦੱਸਿਆ ਕਿ ਹੁਣ 112 ਨੰਬਰ 'ਤੇ ਕਾਲ ਕਰਨ 'ਤੇ ਤੁਹਾਡੇ ਤੱਕ ਤੁਰੰਤ ਪੁਲਿਸ ਸਹਾਇਤਾ ਪਹੁੰਚ ਜਾਏਗੀ ਕਿਉਂਕਿ ਪੰਜਾਬ ਸਰਕਾਰ ਵਲੋਂ ਪੁਲਿਸ ਜ਼ਿਲਾ ਗੁਰਦਾਸਪੁਰ ਨੂੰ 21 ਐਮਰਜੈਂਸੀ ਰਿਸਪਾਂਸ ਵਾਹਨ ਹੋਰ ਮੁਹੱਈਆ ਕਰਵਾ ਦਿੱਤੇ ਗਏ ਹਨ ਜਿਸ ਨਾਲ ਹੁਣ ਗੁਰਦਾਸਪੁਰ ਪੁਲਿਸ ਕੋਲ ਐਮਰਜੈਂਸੀ ਵਾਹਨਾਂ ਦੀ ਗਿਣਤੀ ਵੱਧ ਕੇ 32 ਹੋ ਗਈ | ਉਨ੍ਹਾਂ ਕਿਹਾ ਕਿ ਐਮਰਜੈਂਸੀ ਕਾਲ ਆਉਣ 'ਤੇ ਪੁਲਿਸ ਵਲੋਂ ਤੁਰੰਤ ਹੀ ਰਿਸਪਾਂਸ ਦਿੱਤਾ ਜਾਵੇਗਾ ਤੇ ਪੁਲਿਸ ਨੰੂ ਘਟਨਾ ਵਾਲੀ ਥਾਂ 'ਤੇ ਤੁਰੰਤ ਪਹੁੰਚਣਾ ਹੋਰ ਸੌਖਾ ਹੋ ਜਾਵੇਗਾ ਤੇ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਣਾ ਵੀ ਆਸਾਨ ਹੋਵੇਗਾ |