21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਬਿਜਲੀ ਕਾਮਿਆਂ ਤੇ ਪੈਨਸ਼ਨਰਜ਼ ਵਲੋਂ 4 ਲੇਬਰ ਕੋਡ ਲਾਗੂ ਕਰਨ ਖਿਲਾਫ਼ ਰੋਸ ਪ੍ਰਦਰਸ਼ਨ

ਅਜੀਤ ਡੈਸਕ 02-04-2026
ਕਾਹਨੂੰਵਾਨ, 1 ਅਪ੍ਰੈਲ (ਨਿਸ਼ਾਨ ਸਿੰਘ ਚਾਹਲ)- ਕੇਂਦਰ ਸਰਕਾਰ ਵਲੋਂ 29 ਲੇਬਰ ਕਾਨੂੰਨਾਂ ਨੂੰ ਰੱਦ ਕਰ ਕੇ ਅੱਜ 1 ਅਪ੍ਰੈਲ ਤੋਂ ਕੇਵਲ 4 ਲੇਬਰ ਕੋਡ ਹੀ ਲਾਗੂ ਕਰਨ ਦੇ ਲਏ ਗਏ ਫ਼ੈਸਲੇ ਦੇ ਵਿਰੋਧ ਵਿਚ ਬਿਜਲੀ ਬੋਰਡ ਦੀਆਂ ਪ੍ਰਮੁੱਖ ਜਥੇਬੰਦੀਆਂ ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ (ਏਟਕ) ਤੇ ਪੈਨਸ਼ਨਰ ਵੈੱਲਫੇਅਰ ਫ਼ੈਡਰੇਸ਼ਨ ਪਹਿਲਵਾਨ ਵਲੋਂ ਆਨਲਾਇਨ ਮੀਟਿੰਗ ਕਰ ਕੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਗਿਆ ਸੀ | ਕੇਂਦਰ ਸਰਕਾਰ ਵਲੋਂ ਪਾਸ ਲੇਬਰ ਕੋਡ ਸੰਬੰਧੀ ਕਾਲੇ ਕਾਨੂੰਨ ਦੇ ਕੀਤੇ ਜਾ ਰਹੇ ਵਿਰੋਧ ਦੀ ਲੜੀ ਤਹਿਤ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੇ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ ਦੀ ਅਗਵਾਈ ਹੇਠ ਸਬ-ਡਵੀਜ਼ਨ ਕਾਹਨੂੰਵਾਨ ਵਿਖੇ ਕਾਲੇ ਝੰਡਿਆਂ ਨਾਲ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਰਵੇਲ ਸਿੰਘ ਸਹਾਏਪੁਰ ਨੇ ਪਾਵਰ ਮੈਨੇਜਮੈਂਟ ਦੇ ਖਿਲਾਫ਼ 10 ਅਪ੍ਰੈਲ ਨੂੰ ਮੁੱਖ ਦਫ਼ਤਰ ਪਟਿਆਲਾ ਸਾਹਮਣੇ ਲਗਾਏ ਜਾ ਰਹੇ ਰੋਸ ਧਰਨੇ ਤੇ ਪ੍ਰਦਰਸ਼ਨ ਦੀਆਂ ਤਿਆਰੀਆਂ ਬਾਰੇ ਕਰਮਚਾਰੀਆਂ ਨੂੰ ਲਾਮਬੰਦ ਕੀਤਾ | ਇਸ ਮੌਕੇ ਸੁਖਜਿੰਦਰ ਸਿੰਘ, ਜੇ.ਈ. ਅਮੋਲਕ ਸਿੰਘ ਬੱਬਰੀ, ਸੁਰਿੰਦਰ ਸਿੰਘ, ਛਿੰਦਾ ਪ੍ਰੇਮ ਸਿੰਘ, ਹਰਪਿੰਦਰ ਸਿੰਘ, ਨਰਿੰਦਰ ਸਿੰਘ, ਨਰਦੇਵ ਸਿੰਘ, ਬਹਾਦਰ ਸਿੰਘ, ਪ੍ਰਦੀਪ ਕੁਮਾਰ, ਹਰਪ੍ਰੀਤ ਸਿੰਘ, ਜੋਗਿੰਦਰ ਸਿੰਘ ਨਾਨੋਵਾਲੀਆ, ਰੁਪਿੰਦਰ ਸਿੰਘ ਤੇ ਪ੍ਰੇਮ ਸਿੰਘ ਸੁਲਤਾਨਪੁਰ ਡਵੀਜ਼ਨ ਸਕੱਤਰ ਗੁਰਦਾਸਪੁਰ ਹਾਜ਼ਰ ਸਨ |
ਪਿਛਲੀ ਖ਼ਬਰ ਵਿੱਤੀ ਸਾਲ ਦੀ ਆਰੰਭਤਾ ਮੌਕੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਅਗਲੀ ਖ਼ਬਰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਰਵਾਇਤੀ ਭੰਗੜਾ ਕੈਂਪ ਦੀ ਆਰੰਭਤਾ ਕੱਲ੍ਹ : ਪ੍ਰੋ. ਕੋਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।