ਡੇਰਾ ਬਾਬਾ ਨਾਨਕ, 1 ਅਪ੍ਰੈਲ (ਵਿਜੇ ਸ਼ਰਮਾ)- ਅੱਜ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਮੈਨੇਜਰ ਸਤਨਾਮ ਸਿੰਘ ਗੋਸਲ ਤੇ ਸਮੂਹ ਸਟਾਫ਼ ਵਲੋਂ ਵਿੱਤੀ ਸਾਲ ਦੀ ਆਰੰਭਤਾ ਕੀਤੀ ਗਈ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ, ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਸੁਰਜੀਤ ਸਿੰਘ ਆਕਾਊਟੈਂਟ, ਸੁਖਵਿੰਦਰ ਸਿੰਘ ਖਜ਼ਾਨਚੀ, ਜਗਦੀਪ ਸਿੰਘ ਰਿਕਾਰਡ ਕੀਪਰ, ਹਰਵੰਤ ਸਿੰਘ ਸਟੋਰ ਕੀਪਰ, ਹਰਜਿੰਦਰ ਸਿੰਘ, ਬਲਜਿੰਦਰ ਸਿੰਘ, ਮਲਕੀਤ ਸਿੰਘ ਹਰਪਾਲ ਸਿੰਘ, ਪਰਗਟ ਸਿੰਘ, ਨਛੱਤਰ ਸਿੰਘ ਆਦਿ ਹਾਜ਼ਰ ਸਨ |