ਬਟਾਲਾ, 1 ਅਪ੍ਰੈਲ (ਸਤਿੰਦਰ ਸਿੰਘ)- ਜੀ.ਐੱਸ. ਬਾਜਵਾ ਸਕੂਲ ਕਾਦੀਆਂ ਦੇ 5ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਡਾਇਰੈਕਟਰ ਡਾ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆ ਵਿਚ ਪਹਿਲੇ ਦਰਜੇ ਨਾਲ ਕਾਮਯਾਬੀ ਹਾਸਲ ਕੀਤੀ ਹੈ | ਖ਼ਾਸ ਖੁਸ਼ੀ ਦੀ ਗੱਲ ਇਹ ਹੈ ਕਿ ਵਿਦਿਆਰਥਣ ਰੋਹਿਣੀ ਨੇ ਪਹਿਲਾ ਸਥਾਨ ਹਾਸਲ ਕਰਦੇ ਹੋਏ 500 'ਚੋਂ 500 ਨੰਬਰ ਪ੍ਰਾਪਤ ਕੀਤੇ ਹਨ | ਯਾਦਵਿੰਦਰ ਨੇ 499, ਗੁਰਵਿੰਦਰ ਨੇ 497, ਮਨਮੀਤ ਤੇ ਸਹਿਜ 496, ਨਿਧੀ 494, ਜੇਸਿਕਾ 491, ਜੈਸਮੀਨ 485, ਵੰਸ਼, 484, ਤਸਕੀਨ 481 ਤੇ ਮਾਨਵ ਨੇ 478 ਅੰਕ ਹਾਸਲ ਕਰ ਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾ. ਰਾਜੇਸ਼ ਸ਼ਰਮਾ, ਸ੍ਰੀ ਮਨੋਹਰ ਲਾਲ ਸ਼ਰਮਾ (ਨੈਸ਼ਨਲ ਐਵਾਰਡੀ), ਸ਼ਾਲਿਨੀ ਸ਼ਰਮਾ ਤੇ ਸਕੂਲ ਪਿ੍ੰਸੀਪਲ ਅਨੀਤਾ ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਇਸ ਸ਼ਾਨਦਾਰ ਉਪਲੱਬਧੀ ਲਈ ਦਿਲੋਂ ਵਧਾਈ ਦਿੱਤੀ |