21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਪੰਜਾਬ ਅੰਦਰ ਟੋਲ ਪਲਾਜ਼ੇ ਦੇ ਰੇਟ ਵਧਾਉਣ ਨਾਲ ਸਰਕਾਰ ਨੇ ਮਚਾਈ ਅੰਨ੍ਹੀ ਲੁੱਟ- ਲਾਡੀ

ਅਜੀਤ ਡੈਸਕ 02-04-2026
ਗੁਰਦਾਸਪੁਰ, 1 ਅਪ੍ਰੈਲ (ਅਸ਼ੋਕ ਸ਼ਰਮਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟੋਲ ਪਲਾਜ਼ਾ ਬੰਦ ਕਰਨ ਦਾ ਸਿਹਰਾ ਆਪਣੇ ਸਿਰ ਲਿਆ ਸੀ ਤੇ ਹੁਣ ਲਾਡੋਵਾਲ ਟੋਲ ਪਲਾਜ਼ਾ ਦੇ ਰੇਟ ਵਧਾ ਕੇ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਅੰਨ੍ਹੀ ਲੁੱਟ ਪੰਜਾਬ ਅੰਦਰ ਮਚਾ ਕੇ ਰੱਖ ਦਿੱਤੀ ਹੈ ਜਿਸ ਦਾ ਵਿਰੋਧ ਹਰ ਪਾਸੇ ਹਨੇਰੀ ਵਾਂਗ ਝੁਲ ਪਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਪਰਮਵੀਰ ਸਿੰਘ ਲਾਡੀ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪਹਿਲਾਂ ਹੀ ਹਾਹਾਕਾਰ ਮਚੀ ਹੋਈ ਹੈ ਤੇ ਲੋਕ ਆਪਣੇ ਆਪ ਨੰੂ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਜਦੋਂ ਕਿ ਟੋਲ ਪਲਾਜ਼ਾ ਦੇ ਰੇਟ ਵਧਾ ਕੇ ਲੋਕਾਂ ਦੀਆਂ ਜੇਬਾਂ 'ਤੇ ਡਾਕਾ ਮਾਰਨਾ ਸ਼ੁਰੂ ਕਰ ਦਿੱਤਾ ਹੈ ਜਿਸ ਨਾਲ ਲੋਕਾਂ ਦਾ ਮੌਜੂਦਾ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ |

ਪਿਛਲੀ ਖ਼ਬਰ ਸਵਾਮੀ ਸਰਵਾਨੰਦ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਨਤੀਜੇ ਰਹੇ ਸ਼ਾਨਦਾਰ ਅਗਲੀ ਖ਼ਬਰ ਗੋਬਿੰਦ ਪਬਲਿਕ ਸਕੂਲ ਵਿਖੇ ਰਾਸ਼ਟਰੀ ਪਾਠਕ੍ਰਮ ਢਾਂਚੇ 'ਤੇ ਵਿਸ਼ਾਲ ਵਰਕਸ਼ਾਪ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।