21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਪੰਜਾਬ ਦੀ ਬਿਹਤਰੀ ਲਈ ਸਿੱਖ ਸਮਾਜ ਤੇ ਸਮੁੱਚੇ ਪੰਜਾਬੀਆਂ ਨੂੰ ਮੋਦੀ ਦਾ ਸਮਰਥਨ ਕਰਨਾ ਚਾਹੀਦਾ : ਪਰਮਜੀਤ ਸਿੰਘ ਗਿੱਲ

ਅਜੀਤ ਡੈਸਕ 02-04-2026
ਬਟਾਲਾ, 1 ਅਪ੍ਰੈਲ (ਸਤਿੰਦਰ ਸਿੰਘ)- ਪੰਜਾਬ ਸਿਰ ਜਿਸ ਤਰ੍ਹਾਂ ਇਥੋਂ ਦੀਆਂ ਸਰਕਾਰਾਂ ਵਲੋਂ ਕਰਜ਼ਾ ਚੜ੍ਹਾਇਆ ਗਿਆ ਹੈ ਅਤੇ ਜਿਸ ਤਰ੍ਹਾਂ ਇਹ ਕਰਜ਼ੇ ਦੀ ਪੰਡ ਦਿਨ-ਬ-ਦਿਨ ਭਾਰੀ ਹੁੰਦੀ ਜਾ ਰਹੀ ਹੈ, ਇਸ ਤੋਂ ਨਿਜ਼ਾਤ ਦਿਵਾਉਣ ਲਈ ਤੇ ਪੰਜਾਬ ਨੂੰ ਮੁੜ ਖੁਸ਼ਹਾਲ ਤੇ ਤਰੱਕੀ ਦੀਆਂ ਲੀਹਾਂ 'ਤੇ ਲਿਆਉਣ ਲਈ ਸਮੁੱਚੇ ਪੰਜਾਬੀਆਂ ਤੇ ਖ਼ਾਸ ਕਰਕੇ ਸਿੱਖ ਸਮਾਜ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਮਰਥਨ ਕਰਨਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਕੀਤਾ | ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਸੂਬੇ ਪੰਜਾਬ ਨੂੰ ਨਿੱਤ ਅੱਤਵਾਦ ਤੇ ਗੈਂਗਸਟਰਵਾਦ ਦਾ ਖਤਰਾ ਬਣਿਆ ਰਹਿੰਦਾ ਹੈ | ਸਰਹੱਦ ਪਾਰੋਂ ਹੋਣ ਵਾਲੀ ਦਖਲ ਅੰਦਾਜ਼ੀ ਨੂੰ ਵੀ ਰੋਕਣ ਤੇ ਸਰਹੱਦੀ ਸੂਬੇ ਪੰਜਾਬ ਨੂੰ ਰੰਗਲਾ ਪੰਜਾਬ ਤੇ ਖੁਸ਼ਹਾਲ ਬਣਾਉਣ ਲਈ ਇੱਥੇ ਦਿ੍ੜ ਇਰਾਦੇ ਵਾਲੀ ਮਜ਼ਬੂਤ ਸਰਕਾਰ ਦਾ ਹੋਣਾ ਲਾਜ਼ਮੀ ਹੋ ਗਿਆ ਹੈ ਕਿਉਂਕਿ ਜਿਸ ਤਰ੍ਹਾਂ ਹੁਣ ਪੰਜਾਬ ਦੇ ਹਾਲਾਤ ਬਣ ਚੁੱਕੇ ਹਨ, ਉਸ ਤੋਂ ਹਰ ਕੋਈ ਦੁਖੀ ਹੈ ਤੇ ਚਾਹੁੰਦਾ ਹੈ ਕਿ ਪੰਜਾਬ ਨੂੰ ਵੀ ਯੋਗੀ ਅਦਿੱਤਿਆਨਾਥ ਵਰਗੀ ਅਗਵਾਈ ਵਰਗਾ ਕੋਈ ਸ਼ਾਸਕ ਮਿਲੇ ਤੇ ਇਹ ਤਾਂ ਹੀ ਸੰਭਵ ਹੋ ਸਕਦਾ ਹੈ, ਜੇਕਰ ਸਮੁੱਚੇ ਪੰਜਾਬੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਮਜ਼ਬੂਤ ਕਰ ਕੇ 2027 ਦੀਆਂ ਚੋਣਾਂ ਵਿਚ ਭਾਜਪਾ ਨੂੰ ਪੰਜਾਬ ਦੀ ਵਾਗਡੋਰ ਦੇਣਗੇ |
ਪਿਛਲੀ ਖ਼ਬਰ ਗਿਰਜਾਘਰਾਂ ਦੇ ਸੁਰੱਖਿਆ ਪ੍ਰਬੰਧਾਂ ਸੰਬੰਧੀ ਵਾਰਿਸ ਮਸੀਹ ਵਲੋਂ ਸਹਾਇਕ ਕਮਿਸ਼ਨਰ ਜਨਰਲ ਨੂੰ ਮੰਗ ਪੱਤਰ ਅਗਲੀ ਖ਼ਬਰ ਅਮੋਲਕ ਸਿੰਘ ਜੂਨੀਅਰ ਇੰਜੀਨੀਅਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।