21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਗੁਰੂ ਨਾਨਕ ਕਾਲਜ ਬਟਾਲਾ ਦਾ ਐਮ.ਏ. ਪੰਜਾਬੀ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 02-04-2026
ਬਟਾਲਾ, 1 ਅਪ੍ਰੈਲ (ਸਤਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਦਾ ਐੱਮ.ਏ. ਪੰਜਾਬੀ ਸਮੈਸਟਰ ਤੀਜਾ ਦਾ ਨਤੀਜਾ ਬਹੁਤ ਹੀ ਵਧੀਆ ਰਿਹਾ | ਕਾਲਜ ਪਿ੍ੰਸੀਪਲ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਐੱਮ.ਏ. ਪੰਜਾਬੀ ਸਮੈਸਟਰ ਤੀਜਾ ਦੇ ਵਿਦਿਆਰਥੀ ਜਗਪ੍ਰੀਤ ਸਿੰਘ ਨੇ 80 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਸਿਮਰਨਜੀਤ ਕੌਰ ਨੇ 71 ਫ਼ੀਸਦੀ ਅੰਕ ਨਾਲ ਦੂਜਾ ਜਦਕਿ ਜਗਜੀਤ ਕੌਰ ਤੇ ਸਿਮਰਨਜੀਤ ਕੌਰ ਨੇ 70 ਫ਼ੀਸਦੀ ਅੰਕ ਹਾਸਲ ਕਰ ਕੇ ਸਾਂਝੇ ਤੌਰ 'ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਮਿਹਨਤ ਤੇ ਅਧਿਆਪਕਾਂ ਯੋਗ ਅਗਵਾਈ ਨੂੰ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਹ ਨਤੀਜਾ ਹੋਰ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਸਾਬਤ ਹੋਵੇਗਾ ਤੇ ਸੰਸਥਾ ਨੂੰ ਅੱਗੇ ਵਧਣ ਲਈ ਹੋਰ ਉਤਸ਼ਾਹਿਤ ਕਰੇਗਾ | ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਬੀਰ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਦੀਆਂ ਸ਼ੁਭਕਾਮਨਵਾਂ ਦਿੱਤੀਆਂ | ਇਸ ਮੌਕੇ ਕਾਲਜ ਵਲੋਂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ. ਹਰਮੀਤ ਕੌਰ, ਪ੍ਰੋ. ਸ਼ਹਿਬਾਜਦੀਪ ਸਿੰਘ, ਪ੍ਰੋ. ਨਵਦੀਪ ਕੌਰ ਅਤੇ ਪ੍ਰੋ. ਕਵਲਜੀਤ ਕੌਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦਾ 5ਵਾਂ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਗਿਰਜਾਘਰਾਂ ਦੇ ਸੁਰੱਖਿਆ ਪ੍ਰਬੰਧਾਂ ਸੰਬੰਧੀ ਵਾਰਿਸ ਮਸੀਹ ਵਲੋਂ ਸਹਾਇਕ ਕਮਿਸ਼ਨਰ ਜਨਰਲ ਨੂੰ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।