21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸ਼ਾਂਤੀ ਦੇਵੀ ਆਰਿਆ ਮਹਿਲਾ ਕਾਲਜ ਵਿਖੇ 4 ਅਪ੍ਰੈਲ ਨੂੰ ਲੱਗੇਗਾ ਰੁਜ਼ਗਾਰ ਮੇਲਾ- ਜ਼ਿਲ੍ਹਾ ਰੁਜ਼ਗਾਰ ਅਫ਼ਸਰ

ਅਜੀਤ ਡੈਸਕ 02-04-2026
ਦੀਨਾਨਗਰ, 1 ਅਪ੍ਰੈਲ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ ਦੀ ਅਗਵਾਈ ਹੇਠ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਜ਼ਿਲੇ੍ਹ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਹਿਤ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ਇਸ ਸੰਬੰਧੀ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ ਨੇ ਦੱਸਿਆ ਕਿ ਸ਼ਾਂਤੀ ਦੇਵੀ ਆਰਿਆ ਮਹਿਲਾ ਕਾਲਜ ਦੀਨਾਨਗਰ ਦੇ ਸਹਿਯੋਗ ਨਾਲ 4 ਅਪ੍ਰੈਲ ਨੂੰ ਇਕ ਮੈਗਾ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ ਜਿਸ ਵਿਚ ਵੱਖ ਵੱਖ ਕੰਪਨੀਜ਼ ਜਿਵੇਂ ਕੋਕਾ ਕੋਲਾ ਦੀਨਾਨਗਰ (ਵੇਵ ਬੀਵਰੇਜ਼ਸ), ਆਈ.ਸੀ.ਆਈ. ਬੈਂਕ, ਐਕਸਿਸ ਬੈਂਕ, ਐਸ.ਬੀ.ਆਈ. ਲਾਇਫ, ਯੈੱਸ ਬੈਂਕ, ਐਸ.ਆਈ.ਐਸ. ਸਕਿਉਰਿਟੀ ਕੰਪਨੀ, ਮੈਕ ਸਿਕਸ ਅੰਮਿ੍ਤਸਰ ਆਈ.ਟੀ ਕੰਪਨੀ, ਟੈਕ ਮਾਈਡ ਜ਼ੀਰਕਪੁਰ, ਕਰਤਾਰ ਵਾਲਵਸ, ਮਾਰੂਤੀ ਸੁਜ਼ੂਕੀ, ਐਮ/ਐਸ ਸ਼ਾਕਰ ਇੰਟਰਨੈਸ਼ਨਲ ਪ੍ਰਾਈਵੇਟ ਲਿੰਮੀਟਡ, ਫੂਡ ਕੋਸਟ, ਵਰੁਣ ਬੀਵਰੇਜ਼ਸ, ਐਚ.ਆਰ. ਇੰਡਸਟਰੀਜ਼, ਟੈਕ ਮਾਈਡ ਟੈਲੀਪਰਫਾਰਮੈਂਸ, ਧਰ ਆਈ.ਟੀ.ਐਮ. ਮੋਹਾਲੀ ਤੇ ਹੋਰ ਨਾਮੀ ਕੰਪਨੀਜ਼ ਵਲੋਂ ਹਿੱਸਾ ਲਿਆ ਜਾਵੇਗਾ | ਮੇਲੇ ਵਿਚ ਮੇਲ ਤੇ ਫੀ-ਮੇਲ ਉਮੀਦਵਾਰ ਦੋਵੇਂ ਹਿੱਸਾ ਲੈ ਸਕਦੇ ਹਨ | ਮੇਲੇ ਵਿਚ ਭਾਗ ਲੈਣ ਲਈ ਘੱਟੋ-ਘੱਟ ਵਿੱਦਿਅਕ ਯੋਗਤਾ ਬਾਰ੍ਹਵੀਂ ਹੋਵੇਗੀ ਤੇ ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ਼ ਲੈ ਕੇ 4 ਅਪ੍ਰੈਲ ਨੂੰ ਸਵੇਰੇ 09:00 ਵਜੋਂ ਤੋਂ ਸ਼ਾਂਤੀ ਦੇਵੀ ਆਰਿਆ ਮਹਿਲਾ ਕਾਲਜ ਦੀਨਾਨਗਰ ਵਿਖੇ ਪਹੁੰਚਣ ਅਤੇ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ |

ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਅਗਲੀ ਖ਼ਬਰ ਗੈਸ ਸਿਲੰਡਰ ਨਾ ਮਿਲਣ ਕਾਰਨ ਖਪਤਕਾਰਾਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।