ਨਿੱਕੇ ਘੁੰਮਣ, 1 ਅਪ੍ਰੈਲ (ਸਤਬੀਰ ਸਿੰਘ ਘੁੰਮਣ)- ਪਿੰਡ ਘੁੰਮਣ ਖੁਰਦ ਵਿਖੇ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਣਾਏ ਜਾ ਰਹੇ ਖੇਡ ਸਟੇਡੀਅਮ ਦਾ ਹਲਕਾ ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਵਜੋਂ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ | ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਤੇ ਪਿੰਡਾਂ 'ਚ ਆਧੁਨਿਕ ਖੇਡ ਸਹੂਲਤਾਂ ਉਪਲੱਬਧ ਕਰਵਾਉਣ ਲਈ ਲਗਾਤਾਰ ਯਤਨ ਤੇਜ਼ ਕੀਤੇ ਜਾ ਰਹੇ ਹਨ ਜਿਸ ਤਹਿਤ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਹੇਠ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ਅੰਦਰ 29 ਖੇਡ ਸਟੇਡੀਅਮ ਉਸਾਰੇ ਜਾਣਗੇ, ਜੋ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਰਦਾਨ ਸਾਬਤ ਹੋਣਗੇ | ਵਿਧਾਇਕ ਰੰਧਾਵਾ ਨੇ ਖੇਡ ਸਟੇਡੀਅਮ ਦੀ ਉਸਾਰੀ ਨਾਲ ਸਬੰਧਤ ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਤੇ ਮਿਆਰੀ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਸਰਪੰਚ ਦਲੇਰ ਸਿੰਘ ਘੁੰਮਣ, ਮੈਂਬਰ ਗੁਰਮੀਤ ਸਿੰਘ, ਮੈਂਬਰ ਬੀਰ ਸਿੰਘ, ਡਾਕਟਰ ਸੁਖਵਿੰਦਰ ਸਿੰਘ, ਹਰਜਿੰਦਰ ਸਿੰਘ, ਮੰਗਲ ਸਿੰਘ, ਸਮਸ਼ੇਰ ਸਿੰਘ, ਦਲਜੀਤ ਸਿੰਘ, ਸਰਪੰਚ ਪ੍ਰਗਟ ਸਿੰਘ ਗਾਦੜੀਆਂ, ਮਾ. ਬਚਿੱਤਰ ਸਿੰਘ, ਮੈਂਬਰ ਜਗਦੀਪ ਸਿੰਘ, ਰਜਿੰਦਰ ਸਿੰਘ ਸਾਬਾ, ਨਿਰਮਲ ਸਿੰਘ, ਝਿਰਮਲ ਸਿੰਘ ਆਦਿ ਹਾਜ਼ਰ ਸਨ |