21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਇੰਸਪੈਕਟਰ ਗੁਰਨਾਮ ਸਿੰਘ ਨੇ ਥਾਣਾ ਭੈਣੀ ਮੀਆਂ ਖਾਂ ਦੇ ਮੁੱਖ ਅਫ਼ਸਰ ਵਜੋਂ ਚਾਰਜ ਸੰਭਾਲਿਆ

ਅਜੀਤ ਡੈਸਕ 02-04-2026
ਭੈਣੀ ਮੀਆਂ ਖਾਂ, 1 ਅਪ੍ਰੈਲ (ਜਸਬੀਰ ਸਿੰਘ ਬਾਜਵਾ)- ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਅਦਿੱਤਿਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਪ੍ਰਸ਼ਾਸਨ ਵਿਚ ਕੀਤੀਆਂ ਗਈਆਂ ਤਬਦੀਲੀਆਂ ਤਹਿਤ ਇੰਸਪੈਕਟਰ ਗੁਰਨਾਮ ਸਿੰਘ ਨੇ ਅੱਜ ਪੁਲਿਸ ਥਾਣਾ ਭੈਣੀ ਮੀਆਂ ਖਾਂ ਦੇ ਮੁੱਖ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਉਪਰੰਤ ਇੰਸਪੈਕਟਰ ਗੁਰਨਾਮ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ ਹੋਰ ਤੇਜ਼ ਕੀਤਾ ਜਾਵੇਗਾ | ਨਸ਼ਾ ਵੇਚਣ ਵਾਲੇ ਸਮਾਜ ਦੇ ਦੁਸ਼ਮਣ ਹਨ ਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਤੇ ਚਿਤਾਵਨੀ ਦਿੰਦਿਆਂ ਕਿਹਾ ਕਿ ਮੋਟਰਸਾਈਕਲਾਂ 'ਤੇ ਹੱੁਲੜਬਾਜ਼ੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ ਤੇ ਬੁਲਟ ਮੋਟਰਸਾਈਕਲਾਂ ਦੇ ਪਟਾਕੇ ਮਾਰ ਕੇ ਦਹਿਸ਼ਤ ਪਾਉਣ ਅਤੇ ਬਿਨਾਂ ਨੰਬਰ ਪਲੇਟਾਂ ਤੇ ਅਧੂਰੇ ਦਸਤਾਵੇਜ਼ ਵਾਲਿਆਂ ਦੇ ਚਲਾਨ ਕੱਟੇ ਜਾਣਗੇ ਤੇ ਵਾਹਨ ਜ਼ਬਤ ਕੀਤੇ ਜਾਣਗੇ | ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾਵੇਗੀ | ਇੰਸਪੈਕਟਰ ਗੁਰਨਾਮ ਸਿੰਘ ਨੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਅਪਰਾਧ ਮੁਕਤ ਸਮਾਜ ਸਿਰਜਣ ਲਈ ਪੁਲਿਸ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਦੇਣ |
ਪਿਛਲੀ ਖ਼ਬਰ ਸੰਜੋਗਦੀਪ ਸਿੰਘ ਘੁਮਾਣ ਨੇ ਗੁਰਦੁਆਰਾ ਅੱਚਲ ਸਾਹਿਬ ਵਿਖੇ ਮੱਥਾ ਟੇਕਿਆ ਅਗਲੀ ਖ਼ਬਰ ਘੁੰਮਣ ਖੁਰਦ 'ਚ ਬਣ ਰਹੇ ਖੇਡ ਸਟੇਡੀਅਮ ਦਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।