21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਹੋ ਰਹੀ ਸ਼ਲਾਘਾ : 'ਆਪ' ਆਗੂ

ਅਜੀਤ ਡੈਸਕ 02-04-2026
ਨੌਸ਼ਹਿਰਾ ਮੱਝਾ ਸਿੰਘ, 1 ਅਪ੍ਰੈਲ (ਰਵੀ ਭਗਤ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਸੂਬਾ ਕਾਰਜਕਾਰੀ ਪ੍ਰਧਾਨ ਤੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਚੁਫੇਰਿਓਾ ਸ਼ਲਾਘਾ ਹੋ ਰਹੀ ਹੈ ਜਿਸ ਕਾਰਨ 'ਆਪ' ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਅਠਵਾਲ ਵਿਖੇ ਹੋਈ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਕਿ੍ਸ਼ਚਨ ਆਗੂ ਲਖਵਿੰਦਰ ਬਾਊ ਅਠਵਾਲ, ਕੇਵਲ ਅਠਵਾਲ ਤੇ ਬਖ਼ਸ਼ੀਸ ਮਸੀਹ ਨੇ ਕੀਤਾ | ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਨੂੰ ਪੰਜਾਬ 'ਚ ਲੰਬਾ ਸਮਾਂ ਰਾਜ ਕਰਨ ਦਾ ਮੌਕਾ ਮਿਲਿਆ ਪਰ ਉਨ੍ਹਾਂ ਨੇ ਹਮੇਸ਼ਾ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਜਿਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ ਤੇ ਵਿਧਾਇਕ ਸ਼ੈਰੀ ਕਲਸੀ ਹਲਕੇ ਦੇ ਵਿਕਾਸ ਕਾਰਜ ਤੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਉਣ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ | ਉਨ੍ਹਾਂ ਕਿਹਾ ਕਿ ਆਗਾਮੀ 2027 ਦੀਆਂ ਚੋਣਾਂ 'ਚ ਵੀ ਵਿਕਾਸ ਦੇ ਨਾਂਅ 'ਤੇ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਇਤਿਹਾਸ ਸਿਰਜੇਗੀ
ਪਿਛਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਵਿਖੇ ਹੋਲੀ ਫ਼ੈਮਲੀ ਕਾਨਵੈਂਟ ਸਕੂਲ 'ਚ ਸਹੁੰ ਚੁੱਕ ਸਮਾਗਮ ਕਰਵਾਇਆ ਅਗਲੀ ਖ਼ਬਰ ਸੰਜੋਗਦੀਪ ਸਿੰਘ ਘੁਮਾਣ ਨੇ ਗੁਰਦੁਆਰਾ ਅੱਚਲ ਸਾਹਿਬ ਵਿਖੇ ਮੱਥਾ ਟੇਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।