21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸ਼੍ਰੋਮਣੀ ਅਕਾਲੀ ਦਲ ਵਲੋਂ ਸੁਰਿੰਦਰ ਸਿੰਘ ਕੰਵਰ ਮਿੰਟੂ ਤੀਜੀ ਵਾਰ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਨਿਯੁਕਤ

ਅਜੀਤ ਡੈਸਕ 02-04-2026
ਪਠਾਨਕੋਟ, 1 ਅਪ੍ਰੈਲ (ਸੰਧੂ)- ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਇਕ ਅਹਿਮ ਫ਼ੈਸਲਾ ਲੈਂਦੇ ਹੋਏ ਸੁਰਿੰਦਰ ਸਿੰਘ ਕੰਵਰ ਮਿੰਟੂ ਨੂੰ ਲਗਾਤਾਰ ਤੀਜੀ ਵਾਰ ਜ਼ਿਲ੍ਹਾ ਪਠਾਨਕੋਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਨਾਲ ਜ਼ਿਲ੍ਹੇ ਦੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਇਸ ਮੌਕੇ ਹਲਕਾ ਸੁਜਾਨਪੁਰ ਦੇ ਇੰਚਾਰਜ ਸੰਜੀਵ ਸ਼ਰਮਾ, ਬੀ.ਸੀ. ਵਿੰਗ ਦੇ ਪ੍ਰਧਾਨ ਸਲਿੰਦਰ ਸੈਣੀ, ਯੂਥ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੂ, ਬਲਵਿੰਦਰ ਸਿੰਘ ਖ਼ਾਲਸਾ, ਗੁਰਮੀਤ ਸਿੰਘ ਕਾਹਲੋਂ, ਕੁਲਵਿੰਦਰ ਸਿੰਘ, ਜੈ ਸ਼ਰਮਾ, ਗੁਰਤੇਜ ਸਿੰਘ ਤੇ ਵੀਰ ਸਿੰਘ ਸਮੇਤ ਕਈ ਆਗੂਆਂ ਨੇ ਸੁਰਿੰਦਰ ਸਿੰਘ ਕੰਵਰ ਮਿੰਟੂ ਨੂੰ ਵਧਾਈ ਦਿੱਤੀ ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਬੁਲਾਰਿਆਂ ਨੇ ਕਿਹਾ ਕਿ ਸੁਰਿੰਦਰ ਸਿੰਘ ਕੰਵਰ ਮਿੰਟੂ ਨੇ ਆਪਣੀ ਮਿਹਨਤ, ਇਮਾਨਦਾਰੀ ਤੇ ਪਾਰਟੀ ਪ੍ਰਤੀ ਵਫ਼ਾਦਾਰੀ ਨਾਲ ਜ਼ਿਲ੍ਹੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਹੈ | ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਨੇ ਕਈ ਲੋਕਹਿਤੀ ਮੁੱਦਿਆਂ ਨੂੰ ਉਠਾਇਆ ਤੇ ਜਨਤਾ ਨਾਲ ਨਜ਼ਦੀਕੀ ਸੰਪਰਕ ਬਣਾਇਆ ਹੈ | ਨਵੀਂ ਜ਼ਿੰਮੇਵਾਰੀ ਸੰਭਾਲਦੇ ਹੋਏ ਮਿੰਟੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਜ਼ਿਲ੍ਹਾ ਪਠਾਨਕੋਟ ਦੇ ਅਬਜ਼ਰਵਰ ਗੁਰਬਚਨ ਸਿੰਘ ਬੱਬੇਹਾਲੀ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਲੇਬਰ ਕੋਡਾਂ ਦੇ ਵਿਰੋਧ 'ਚ ਕਾਲਾ ਦਿਨ ਮਨਾਉਣ ਦਾ ਐਲਾਨ ਅਗਲੀ ਖ਼ਬਰ ਢਾਕੀ ਰੋਡ ਬਾਜ਼ਾਰ 'ਚ ਵਪਾਰੀਆਂ ਦੀਆਂ ਸਮੱਸਿਆਵਾਂ ਸੰਬੰਧੀ ਹੋਈ ਮੀਟਿੰਗ, ਮੌਕੇ 'ਤੇ ਹੀ ਕੀਤਾ ਕਈ ਮਸਲਿਆਂ ਦਾ ਹੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।