21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਲੇਬਰ ਕੋਡਾਂ ਦੇ ਵਿਰੋਧ 'ਚ ਕਾਲਾ ਦਿਨ ਮਨਾਉਣ ਦਾ ਐਲਾਨ

ਅਜੀਤ ਡੈਸਕ 02-04-2026
ਪਠਾਨਕੋਟ, 1 ਅਪ੍ਰੈਲ (ਸੰਧੂ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ, ਸ਼ਹਿਰੀ ਅਤੇ ਦਿਹਾਤੀ ਮੰਡਲ ਯੂਨਿਟ ਪਠਾਨਕੋਟ ਦੀ ਸਥਾਨਿਕ ਇੰਜੀਨੀਅਰ ਮੰਡਲ ਮਲਿਕਪੁਰ ਨਾਲ ਸਬੰਧਿਤ ਪੈਨਸ਼ਨਰਜ਼ ਦੀ ਮੀਟਿੰਗ ਸਾਥੀ ਸੁਰਜੀਤ ਸਿੰਘ ਬੜੋਈ ਅਤੇ ਹੰਸਰਾਜ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪੈਨਸ਼ਨਰਜ਼ ਦੀਆਂ ਮੰਗਾਂ ਅਤੇ ਸਮੱਸਿਆਵਾਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਮਜ਼ਦੂਰ, ਮੁਲਾਜ਼ਮ ਅਤੇ ਪੈਨਸ਼ਨਰਜ਼ ਆਗੂ ਕਾਮਰੇਡ ਬਿਕਰਮਜੀਤ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਮੀਟਿੰਗ ਵਿਚ ਕੇਂਦਰੀ ਟਰੇਡ ਯੂਨੀਅਨਾਂ ਵਲੋਂ ਕੇਂਦਰ ਸਰਕਾਰ ਦੁਆਰਾ ਲਾਗੂ ਕੀਤੇ ਗਏ ਲੇਬਰ ਕੋਡਾਂ ਦੇ ਵਿਰੋਧ ਵਿਚ 01 ਅਪ੍ਰੈਲ ਤੋਂ 03 ਅਪ੍ਰੈਲ 2026 ਤੱਕ ਦੇਸ਼ ਭਰ ਵਿਚ ਕਾਲਾ ਦਿਨ ਮਨਾਉਣ ਦੇ ਫ਼ੈਸਲੇ ਦਾ ਸਮਰਥਨ ਕਰਦੇ ਹੋਏ ਇਸ ਵਿਚ ਭਾਗ ਲੈਣ ਦਾ ਐਲਾਨ ਕੀਤਾ ਗਿਆ | ਆਗੂਆਂ ਦੱਸਿਆ ਕਿ ਪਠਾਨਕੋਟ ਦੀਆਂ ਕੇਂਦਰੀ ਟਰੇਡ ਯੂਨੀਅਨਾਂ ਵਲੋਂ 03 ਅਪ੍ਰੈਲ 2026 ਨੂੰ ਕੇਂਦਰ ਸਰਕਾਰ ਦੇ ਖ਼ਿਲਾਫ਼ ਕਾਲਾ ਦਿਨ ਮਨਾਇਆ ਜਾਵੇਗਾ ਅਤੇ ਸ਼ਹਿਰ ਵਿਚ ਰੋਸ ਮਾਰਚ ਵੀ ਕੀਤਾ ਜਾਵੇਗਾ | ਮੀਟਿੰਗ ਵਿਚ ਪਾਵਰਕਾਮ ਦੇ ਪ੍ਰਬੰਧਕਾਂ, ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਮਜ਼ਦੂਰ, ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਕੜੀ ਨਿਖੇਧੀ ਕੀਤੀ ਗਈ | ਮੀਟਿੰਗ ਵਿਚ ਮੁੱਖ ਮੰਗਾਂ ਵਿਚ ਚਾਰਾਂ ਲੇਬਰ ਕੋਡ ਰੱਦ ਕਰਨ, ਬਿਜਲੀ ਸੋਧ ਬਿੱਲ 2026 ਵਾਪਸ ਲੈਣ, ਮਨਰੇਗਾ ਕਾਨੂੰਨ ਨੂੰ ਬਹਾਲ ਕਰਨ, ਬੀਜ ਬਿੱਲ ਵਾਪਸ ਲੈਣ, ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ, ਮਹਿੰਗਾਈ ਭੱਤਾ ਸਮੇਤ ਬਕਾਇਆ ਜਾਰੀ ਕਰਨ, ਕੈਸ਼ਲੈਸ ਮੈਡੀਕਲ ਸਕੀਮ ਲਾਗੂ ਕਰਨ ਅਤੇ ਬਿਜਲੀ ਯੂਨਿਟਾਂ 'ਤੇ ਰਿਆਇਤ ਦੇਣ ਦੀ ਮੰਗ ਸ਼ਾਮਿਲ ਹੈ | ਇਸ ਮੌਕੇ ਵਿਜੇ ਸ਼ਰਮਾ, ਫੌਜਾ ਸਿੰਘ ਗਿੱਲ, ਬੋਧ ਰਾਜ, ਰਣਬੀਰ ਸਿੰਘ, ਨੰਦ ਕਿਸ਼ੋਰ, ਸਾਧੂ ਰਾਮ ਅਤੇ ਅਸ਼ਵਨੀ ਕੁਮਾਰ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ |
ਪਿਛਲੀ ਖ਼ਬਰ ਜ਼ਿਲ੍ਹਾ ਪਠਾਨਕੋਟ ਦੇ 22 ਜੇਤੂ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆ 'ਚ ਦਿੱਤੇ ਜਾਣਗੇ ਵਾਧੂ ਅੰਕ- ਕਮਲਦੀਪ ਕੌਰ/ਅਰੁਣ ਕ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਸੁਰਿੰਦਰ ਸਿੰਘ ਕੰਵਰ ਮਿੰਟੂ ਤੀਜੀ ਵਾਰ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।