21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਪੁਲਿਸ ਤੇ ਬੀ.ਐਸ.ਐਫ. ਵਲੋਂ ਸਰਹੱਦੀ ਇਲਾਕੇ 'ਚ ਤੀਸਰੇ ਦਿਨ ਵੀ ਚਲਾਈ ਗਈ ਤਲਾਸ਼ੀ ਮੁਹਿੰਮ

ਅਜੀਤ ਡੈਸਕ 02-04-2026
ਨਰੋਟ ਜੈਮਲ ਸਿੰਘ, 1 ਅਪ੍ਰੈਲ (ਸ਼ਸ਼ੀ ਕੁਮਾਰ)- ਪੰਜਾਬ ਸਰਕਾਰ ਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕਾਨੰੂਨੀ ਵਿਵਸਥਾ ਨੂੰ ਕਾਇਮ ਰੱਖਣ ਲਈ ਤੇ ਭੈੜੇ ਪੁਰਸ਼ਾਂ 'ਤੇ ਤੰਜ ਕੱਸਣ ਲਈ ਚਲਾਈ ਗਈ ਮੁਹਿੰਮ ਤਹਿਤ ਡੀ.ਐਸ.ਪੀ. ਆਪ੍ਰੇਸ਼ਨ ਗੁਰਬਖ਼ਸ਼ ਸਿੰਘ ਬਾਜਵਾ ਦੀ ਅਗਵਾਈ ਹੇਠ ਥਾਣਾ ਨਰੋਟ ਜੈਮਲ ਸਿੰਘ ਦੇ ਐਸ.ਐਚ.ਓ. ਕੁਲਦੀਪ ਰਾਜ ਨੇ ਬੀ.ਐਸ.ਐਫ. ਦੀ ਇਕ ਟੁਕੜੀ ਨਾਲ ਸੰਯੁਕਤ ਰੂਪ ਵਿਚ ਸਰਹੱਦੀ ਖੇਤਰ ਵਿਚ ਤਲਾਸ਼ੀ ਮੁਹਿੰਮ ਚਲਾਈ | ਇਸ ਮੁਹਿੰਮ ਤਹਿਤ ਪੁਲਿਸ ਤੇ ਬੀ.ਐਸ.ਐਫ. ਦੇ ਨੌਜਵਾਨਾਂ ਨੇ ਸ਼ੱਕੀ ਥਾਵਾਂ 'ਤੇ ਬਰੀਕੀ ਨਾਲ ਜਾਂਚ ਪੜਤਾਲ ਕੀਤੀ | ਇਸ ਮੌਕੇ ਥਾਣਾ ਨਰੋਟ ਜੈਮਲ ਸਿੰਘ ਦੇ ਐਸ.ਐਚ.ਓ. ਸਬ ਇੰਸਪੈਕਟਰ ਕੁਲਦੀਪ ਰਾਜ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਦਲਜਿੰਦਰਜੀਤ ਸਿੰਘ ਢਿੱਲੋਂ ਦੇ ਨਿਰਦੇਸ਼ਾਂ ਅਨੁਸਾਰ ਸਰਹੱਦੀ ਖੇਤਰ ਵਿਚ ਤਲਾਸ਼ੀ ਮੁਹਿੰਮ ਚਲਾ ਕੇ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਕਰਨ ਦਾ ਦਾਅਵਾ ਕੀਤਾ ਹੈ | ਸ਼ੱਕੀ ਖੇਤਰਾਂ ਦੀ ਬਰੀਕੀ ਨਾਲ ਜਾਂਚ ਪੜਤਾਲ ਕਰਦੇ ਹੋਏ ਡੀ.ਐਸ.ਪੀ. ਆਪ੍ਰੇਸ਼ਨ ਗੁਰਬਖ਼ਸ਼ ਸਿੰਘ ਬਾਜਵਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਣਜਾਣ ਵਿਅਕਤੀਆਂ ਨੂੰ ਆਪਣੇ ਘਰਾਂ ਵਿਚ ਕਿਰਾਏ 'ਤੇ ਰੱਖਣ ਤੋਂ ਪਹਿਲਾਂ ਉਨ੍ਹਾਂ ਦੇ ਪਹਿਚਾਣ ਪੱਤਰ ਲੈ ਕੇ ਪੁਲਿਸ ਨੂੰ ਜਾਣਕਾਰੀ ਦੇਣ | ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ |
ਪਿਛਲੀ ਖ਼ਬਰ ਕਾਨੰੂਨ ਵਿਵਸਥਾ ਬਹਾਲ ਰੱਖਣ 'ਚ 'ਆਪ' ਸਰਕਾਰ ਪੰਜਾਬ 'ਚ ਰਹੀ ਨਾਕਾਮ-ਜੋਗਿੰਦਰ ਪਾਲ ਅਗਲੀ ਖ਼ਬਰ ਜਸਵਾਲੀ ਰੈਸਟ ਹਾਊਸ ਵਿਖੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।