21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਕਾਨੰੂਨ ਵਿਵਸਥਾ ਬਹਾਲ ਰੱਖਣ 'ਚ 'ਆਪ' ਸਰਕਾਰ ਪੰਜਾਬ 'ਚ ਰਹੀ ਨਾਕਾਮ-ਜੋਗਿੰਦਰ ਪਾਲ

ਅਜੀਤ ਡੈਸਕ 02-04-2026
ਤਾਰਾਗੜ੍ਹ, 1 ਅਪੈ੍ਰਲ (ਸੋਹਨ ਲਾਲ)- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਲਗਪਗ 4 ਸਾਲ ਹੋ ਗਏ ਹਨ | ਪੰਜਾਬ ਵਿਚ ਹਰ ਰੋਜ਼ ਅਪਰਾਧਿਕ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਦੇ ਚੱਲਦਿਆਂ ਪੰਜਾਬ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ ਤੇ ਲੋਕ ਆਪਣੇ ਆਪ ਨੰੂ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਭੋਆ ਤੋਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ | ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀ ਵਾਗਡੋਰ ਸੰਭਾਲੀ ਹੈ, ਉਸ ਦਿਨ ਤੋਂ ਹੀ ਪੰਜਾਬ ਵਿਚ ਅਪਰਾਧਿਕ ਘਟਨਾਵਾਂ ਵਾਪਰ ਰਹੀਆਂ ਹਨ ਅਤੇ 'ਆਪ' ਸਰਕਾਰ ਇਨ੍ਹਾਂ ਅਪਰਾਧਿਕ ਘਟਨਾਵਾਂ 'ਤੇ ਰੋਕ ਲਗਾਉਣ ਵਿਚ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਪੰਜਾਬ ਵਿਕਾਸ ਪੱਖੋਂ ਦੇਸ਼ ਦੇ ਬਾਕੀ ਸੂਬਿਆਂ ਨਾਲੋਂ ਬਹੁਤ ਪੱਛੜ ਚੁੱਕਾ ਹੈ ਤੇ ਆਮ ਆਦਮੀ ਪਾਰਟੀ ਦੇ ਰਾਜ ਵਿਚ ਸੂਬੇ ਵਿਚ ਨਸ਼ੇ ਅਤੇ ਗੈਂਗਸਟਰਾਂ ਦਾ ਹੀ ਰਾਜ ਦੇਖਣ ਨੰੂ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਆਮ ਆਦਮੀ ਪਾਰਟੀ ਦੀਆਂ ਜਨ ਵਿਰੋਧੀ ਨੀਤੀਆਂ ਵਿਰੁੱਧ ਸੜਕਾਂ 'ਤੇ ਸੰਘਰਸ਼ ਕਰ ਰਹੇ ਹਨ | ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਉਨ੍ਹਾਂ 'ਤੇ ਅੱਤਿਆਚਾਰ ਕਰ ਰਹੀ ਹੈ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ | ਉਨ੍ਹਾਂ ਦਾਅਵਾ ਕੀਤਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕ ਆਮ ਆਦਮੀ ਪਾਰਟੀ ਨੰੂ ਸੱਤਾ ਤੋਂ ਬਾਹਰ ਕੱਢ ਕੇ ਪੰਜਾਬ ਵਿਚ ਕਾਂਗਰਸ ਦੀ ਇਕ ਮਜ਼ਬੂਤ ਸਰਕਾਰ ਬਣਾਉਣਗੇ ਤੇ ਪੰਜਾਬ ਵਿਚ ਫਿਰ ਤੋਂ ਇਕ ਰੰਗਲਾ ਪੰਜਾਬ ਬਣਾ ਕੇ ਸਾਹਮਣੇ
ਪਿਛਲੀ ਖ਼ਬਰ ਪੰਜਾਬ ਅੰਦਰ ਟੋਲ ਪਲਾਜ਼ੇ ਦੇ ਰੇਟ ਵਧਾਉਣ ਨਾਲ ਸਰਕਾਰ ਨੇ ਮਚਾਈ ਅੰਨ੍ਹੀ ਲੁੱਟ- ਲਾਡੀ ਅਗਲੀ ਖ਼ਬਰ ਪੁਲਿਸ ਤੇ ਬੀ.ਐਸ.ਐਫ. ਵਲੋਂ ਸਰਹੱਦੀ ਇਲਾਕੇ 'ਚ ਤੀਸਰੇ ਦਿਨ ਵੀ ਚਲਾਈ ਗਈ ਤਲਾਸ਼ੀ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।