21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਪੰਜਾਬ ਅੰਦਰ ਟੋਲ ਪਲਾਜ਼ੇ ਦੇ ਰੇਟ ਵਧਾਉਣ ਨਾਲ ਸਰਕਾਰ ਨੇ ਮਚਾਈ ਅੰਨ੍ਹੀ ਲੁੱਟ- ਲਾਡੀ

ਅਜੀਤ ਡੈਸਕ 02-04-2026
ਗੁਰਦਾਸਪੁਰ, 1 ਅਪ੍ਰੈਲ (ਅਸ਼ੋਕ ਸ਼ਰਮਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟੋਲ ਪਲਾਜ਼ਾ ਬੰਦ ਕਰਨ ਦਾ ਸਿਹਰਾ ਆਪਣੇ ਸਿਰ ਲਿਆ ਸੀ ਤੇ ਹੁਣ ਲਾਡੋਵਾਲ ਟੋਲ ਪਲਾਜ਼ਾ ਦੇ ਰੇਟ ਵਧਾ ਕੇ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਅੰਨ੍ਹੀ ਲੁੱਟ ਪੰਜਾਬ ਅੰਦਰ ਮਚਾ ਕੇ ਰੱਖ ਦਿੱਤੀ ਹੈ ਜਿਸ ਦਾ ਵਿਰੋਧ ਹਰ ਪਾਸੇ ਹਨੇਰੀ ਵਾਂਗ ਝੁਲ ਪਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਪਰਮਵੀਰ ਸਿੰਘ ਲਾਡੀ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪਹਿਲਾਂ ਹੀ ਹਾਹਾਕਾਰ ਮਚੀ ਹੋਈ ਹੈ ਤੇ ਲੋਕ ਆਪਣੇ ਆਪ ਨੰੂ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਜਦੋਂ ਕਿ ਟੋਲ ਪਲਾਜ਼ਾ ਦੇ ਰੇਟ ਵਧਾ ਕੇ ਲੋਕਾਂ ਦੀਆਂ ਜੇਬਾਂ 'ਤੇ ਡਾਕਾ ਮਾਰਨਾ ਸ਼ੁਰੂ ਕਰ ਦਿੱਤਾ ਹੈ ਜਿਸ ਨਾਲ ਲੋਕਾਂ ਦਾ ਮੌਜੂਦਾ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ |
ਪਿਛਲੀ ਖ਼ਬਰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਵਿਦਿਆਰਥੀਆਂ ਨੇ ਕੀਤਾ ਵਿੱਦਿਅਕ ਦੌਰਾ ਅਗਲੀ ਖ਼ਬਰ ਕਾਨੰੂਨ ਵਿਵਸਥਾ ਬਹਾਲ ਰੱਖਣ 'ਚ 'ਆਪ' ਸਰਕਾਰ ਪੰਜਾਬ 'ਚ ਰਹੀ ਨਾਕਾਮ-ਜੋਗਿੰਦਰ ਪਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।