21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਵਿਦਿਆਰਥੀਆਂ ਨੇ ਕੀਤਾ ਵਿੱਦਿਅਕ ਦੌਰਾ

ਅਜੀਤ ਡੈਸਕ 02-04-2026
ਪਠਾਨਕੋਟ, 1 ਅਪ੍ਰੈਲ (ਸੰਧੂ)– ਆਰਿਆ ਮਹਿਲਾ ਮਹਾਂਵਿਦਿਆਲੇ ਪਠਾਨਕੋਟ ਦੇ ਵਾਤਾਵਰਨ ਵਿਭਾਗ ਵਲੋਂ ਕਾਲਜ ਦੀ ਪਿ੍ੰਸੀਪਲ ਡਾ: ਗੁਰਮੀਤ ਕੌਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਲਈ ਇਕ ਵਿਸ਼ੇਸ਼ ਵਿੱਦਿਅਕ ਯਾਤਰਾ ਕਰਵਾਈ ਗਈ | ਇਸ ਯਾਤਰਾ ਦੀ ਅਗਵਾਈ ਦਰਸ਼ਨ-ਸ਼ਾਸਤਰ ਵਿਭਾਗ ਦੀ ਮੁਖੀ ਪ੍ਰੋ: ਕੰਜਨ ਸ਼ਰਮਾ ਅਤੇ ਅਰਥਸ਼ਾਸਤਰ ਵਿਭਾਗ ਦੀ ਮੁਖੀ ਪ੍ਰੋ: ਸ਼ਿਵਾਨੀ ਪਠਾਨੀਆ ਨੇ ਕੀਤੀ ਜਿਸ ਵਿਚ ਲਗਪਗ 100 ਵਿਦਿਆਰਥਣਾਂ ਨੇ ਭਾਗ ਲਿਆ | ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਵਿੱਦਿਅਕ ਯਾਤਰਾਵਾਂ ਵਿਦਿਆਰਥਣਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੁੰਦੀਆਂ ਹਨ | ਇਨ੍ਹਾਂ ਯਾਤਰਾਵਾਂ ਰਾਹੀਂ ਵਿਦਿਆਰਥਣਾਂ ਨੂੰ ਵਿਗਿਆਨ ਤੇ ਤਕਨੀਕੀ ਖੇਤਰਾਂ ਬਾਰੇ ਵਿਵਿਹਾਰਕ ਜਾਣਕਾਰੀ ਮਿਲਦੀ ਹੈ ਤੇ ਉਨ੍ਹਾਂ ਦੇ ਗਿਆਨ ਵਿਚ ਵਾਧਾ ਹੁੰਦਾ ਹੈ | ਹਰ ਸਾਲ ਕਾਲਜ ਵਲੋਂ ਇਸ ਤਰ੍ਹਾਂ ਦੀਆਂ ਯਾਤਰਾਵਾਂ ਕਰਵਾਈਆਂ ਜਾਂਦੀਆਂ ਹਨ ਜਿਸ ਲਈ ਸਾਰੇ ਪ੍ਰੋਫੈਸਰਾਂ ਨੇ ਪਿ੍ੰਸੀਪਲ ਡਾ: ਗੁਰਮੀਤ ਕੌਰ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਸਬ-ਇੰਸਪੈਕਟਰ ਸ਼ੋਹਰਤ ਮਾਨ ਤੇ ਸਬ-ਇੰਸਪੈਕਟਰ ਅਮਨਪ੍ਰੀਤ ਕੌਰ ਬਣੇ ਇੰਸਪੈਕਟਰ ਅਗਲੀ ਖ਼ਬਰ ਪੰਜਾਬ ਅੰਦਰ ਟੋਲ ਪਲਾਜ਼ੇ ਦੇ ਰੇਟ ਵਧਾਉਣ ਨਾਲ ਸਰਕਾਰ ਨੇ ਮਚਾਈ ਅੰਨ੍ਹੀ ਲੁੱਟ- ਲਾਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।