ਪਠਾਨਕੋਟ, 1 ਅਪ੍ਰੈਲ (ਵਿਨੋਦ)- ਸਬ ਇੰਸਪੈਕਟਰ ਸ਼ੋਹਰਤ ਮਾਨ ਅਤੇ ਥਾਣਾ ਧਾਰ ਕਲਾਂ ਦੇ ਇੰਚਾਰਜ ਸਬ ਇੰਸਪੈਕਟਰ ਅਮਨਪ੍ਰੀਤ ਕੌਰ ਨੂੰ ਤਰੱਕੀ ਦੇ ਕੇ ਇੰਸਪੈਕਟਰ ਬਣਾਇਆ ਗਿਆ ਹੈ | ਐੱਸ.ਐੱਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਵਲੋਂ ਇਨ੍ਹਾਂ ਦੋਨਾਂ ਅਧਿਕਾਰੀਆਂ ਨੂੰ ਸਟਾਰ ਲਗਾ ਕੇ ਸਨਮਾਨਿਤ ਕੀਤਾ ਗਿਆ | ਨਵ-ਨਿਯੁਕਤ ਇੰਸਪੈਕਟਰ ਸ਼ੋਹਰਤ ਮਾਨ ਅਤੇ ਨਵ ਨਿਯੁਕਤ ਇੰਸਪੈਕਟਰ ਅੰਮਿ੍ਤਪ੍ਰੀਤ ਕੌਰ ਵਲੋਂ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ ਤੇ ਭਵਿੱਖ ਵਿਚ ਸੰਵਿਧਾਨ ਅਨੁਸਾਰ ਕੰਮ ਕਰਦੇ ਹੋਏ ਲੋਕਾਂ ਨੂੰ ਇਨਸਾਫ਼ ਦੇਣ ਦੀ ਵਚਨਬੱਧਤਾ ਦੁਹਰਾਈ |