ਤਾਰਾਗੜ੍ਹ, 1 ਅਪ੍ਰੈਲ (ਸੋਹਨ ਲਾਲ)- ਵਿਧਾਨ ਸਭਾ ਹਲਕਾ ਭੋਆ 'ਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਆਪ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ | ਇਸ ਤਹਿਤ ਅੱਜ ਪਿੰਡ ਬੇਗੋਵਾਲ ਵਿਖੇ ਪੰਚਾਇਤ ਵੱਲੋਂ ਇੱਕ ਆਮ ਇਜਲਾਸ ਕਰਵਾਇਆ ਗਿਆ | ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਸੋਹਨ ਲਾਲ ਤੇ ਸੰਮਤੀ ਮੈਂਬਰ ਕਵੀ ਸੈਣੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਪਿੰਡ ਦੀ ਸਰਪੰਚ ਅਨੀਸ਼ਾ ਸੈਣੀ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ 'ਚ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਜੋ ਵਾਅਦੇ ਜਨਤਾ ਨਾਲ ਕੀਤੇ ਸਨ | ਉਹ ਹਰੇਕ ਵਾਅਦਾ ਪੂਰਾ ਕੀਤਾ ਹੈ | ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ 10 ਲੱਖ ਰੁਪਏ ਤੱਕ ਦਾ ਫ਼ਰੀ ਇਲਾਜ, 9000 ਖੇਡ ਮੈਦਾਨ, ਕਿਸਾਨਾਂ ਨੂੰ ਅੱਠ ਘੰਟੇ ਦਿਨ ਸਮੇਂ ਬਿਜਲੀ, ਹਰੇਕ ਮਹਿਲਾਂ ਨੂੰ ਹਜ਼ਾਰ ਰੁਪਏ ਤੇ ਅਨੁਸੂਚਿਤ ਮਹਿਲਾਵਾਂ ਨੂੰ 1500 ਰੁਪਏ ਦੇਣ ਦੇ ਵਾਅਦੇ ਨੂੰ ਪੂਰਾ ਕੀਤਾ ਹੈ ਤੇ ਹਰੇਕ ਪਰਿਵਾਰ ਨੂੰ 600 ਯੂਨਿਟ ਬਿਜਲੀ ਫ਼ਰੀ ਦਿੱਤੀ ਹੈ | ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ | ਇਸ ਮੌਕੇ ਪੰਚ ਯੁੱਧਵੀਰ, ਠਾਕੁਰ ਅਸ਼ਵਨੀ ਕੁਮਾਰ, ਵੀਰੋ ਦੇਵੀ, ਰਿੰਪੀ ਸੁਰੀ, ਕਮਲੇਸ਼, ਰੀਨਾ, ਧਰਮਪਾਲ, ਨੇਕ ਰਾਮ, ਸੁਭਾਸ਼ ਚੰਦਰ, ਸਾਬਰ ਸਿੰਘ ਆਦਿ ਮੌਜੂਦ ਸਨ |