ਪਠਾਨਕੋਟ, 1 ਅਪ੍ਰੈਲ (ਸੰਧੂ)- ਆਰੀਆ ਮਹਿਲਾ ਮਹਾਂਵਿਦਿਆਲੇ ਪਠਾਨਕੋਟ ਦੇ ਐਨ.ਐਸ.ਐਸ. ਵਿਭਾਗ ਦੀਆਂ ਪੰਜ ਵਿਦਿਆਰਥਣਾਂ ਨੂੰ ਕਾਲਜ ਪਿ੍ੰਸੀਪਲ ਡਾ: ਗੁਰਮੀਤ ਕੌਰ ਦੇ ਦਿਸ਼ਾ-ਨਿਰਦੇਸ਼ ਤੇ ਪ੍ਰੋਗਰਾਮ ਅਫ਼ਸਰ ਪ੍ਰੋ: ਸ਼ੀਤਲ ਆਨੰਦ ਅਤੇ ਪ੍ਰੋ: ਸ਼ਿਲਪਾ ਭਗਤ ਦੀ ਦੇਖ-ਰੇਖ ਹੇਠ ਚੰਡੀਗੜ੍ਹ ਵਿਚ ਕਰਵਾਈ ਰਾਜ ਪੱਧਰੀ 'ਵਿਕਸਿਤ ਭਾਰਤ ਯੂਥ ਪਾਰਲੀਮੈਂਟ' ਵਿਚ ਭਾਗ ਲੈਣ ਦਾ ਮੌਕਾ ਪ੍ਰਾਪਤ ਹੋਇਆ | ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਦੱਸਿਆ ਕਿ ਇਹ ਮਹਾਂਵਿਦਿਆਲੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਐਨ.ਐਸ.ਐਸ. ਦੀਆਂ ਵਿਦਿਆਰਥਣਾਂ ਅਦਿਤੀ ਸ਼ਰਮਾ, ਨੈਨਾ ਪਠਾਨੀਆ, ਸ਼ਿਵਿਆ, ਨਿਹਾਰਿਕਾ ਸ਼ਰਮਾ ਅਤੇ ਸ਼ਰੁਤੀ ਸ਼ਰਮਾ ਨੇ ਰਾਜ ਪੱਧਰੀ ਪ੍ਰੋਗਰਾਮ 'ਚ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸੰਸਥਾ ਦਾ ਨਾਮ ਰੌਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥਣਾਂ ਦੀ ਚੋਣ ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ 'ਚ ਪ੍ਰਦਰਸ਼ਨ ਦੇ ਆਧਾਰ 'ਤੇ ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਨੇ ਨੇਤਿ੍ਤਵ ਸਮਰੱਥਾ ਤੇ ਸਮਕਾਲੀ ਮਸਲਿਆਂ ਬਾਰੇ ਗਹਿਰੀ ਸਮਝ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ | ਇਸ ਦੌਰਾਨ ਨੈਨਾ ਪਠਾਨੀਆ ਨੇ ਰਾਜ ਪੱਧਰ 'ਤੇ ਦੂਜਾ ਸਥਾਨ ਹਾਸਲ ਕਰਕੇ ਰਾਸ਼ਟਰੀ ਪੱਧਰ 'ਤੇ ਭਾਗ ਲੈਣ ਦਾ ਮੌਕਾ ਵੀ ਪ੍ਰਾਪਤ ਕੀਤਾ | ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਕਿਹਾ ਕਿ ਅਜਿਹੀਆਂ ਵਿਦਿਆਰਥਣਾਂ ਹੋਰਨਾਂ ਲਈ ਪੇ੍ਰਰਨਾ ਸਰੋਤ ਬਣਦੀਆਂ ਹਨ ਤੇ ਆਪਣਾ ਭਵਿੱਖ ਵੀ ਰੌਸ਼ਨ ਕਰਦੀਆਂ ਹਨ | ਇਸ ਉਪਲੱਬਧੀ ਲਈ ਉਨ੍ਹਾਂ ਨੇ ਪ੍ਰੋਗਰਾਮ ਅਫ਼ਸਰ ਪ੍ਰੋ: ਸ਼ੀਤਲ ਆਨੰਦ ਅਤੇ ਪ੍ਰੋ: ਸ਼ਿਲਪਾ ਭਗਤ ਨੂੰ ਵਧਾਈ ਦਿੱਤੀ |