26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਨੌਜਵਾਨ ਕਾਬੂ

ਅਜੀਤ ਡੈਸਕ 04-04-2026
ਦੀਨਾਨਗਰ, 3 ਅਪ੍ਰੈਲ (ਸ਼ਾਮ ਸਿੰਘ ਘੁੰਮਣ)-ਦੀਨਾਨਗਰ ਪੁਲਿਸ ਨੇ ਦੌਰਾਨੇ ਗਸ਼ਤ ਕਾਰਵਾਈ ਕਰਦਿਆਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਦੀਨਾਨਗਰ ਥਾਣੇ ਦੀ ਪੁਲਿਸ ਟੀਮ ਗਸ਼ਤ ਕਰਦੀ ਹੋਈ ਜਦੋਂ ਖੰਡ ਮਿੱਲ ਪਨਿਆੜ ਤੋਂ ਘੁੱਲਾ ਪਿੰਡ ਵੱਲ ਨੂੰ ਜਾ ਰਹੀ ਸੀ ਤਾਂ ਰਸਤੇ ਵਿਚ ਪਿੰਡ ਘੁੱਲਾ ਵਲੋਂ ਆ ਰਹੇ ਇਕ ਬਿਨਾਂ ਨੰਬਰੀ ਪਲਸਰ ਮੋਟਰਸਾਈਕਲ ਸਵਾਰਾਂ ਨੇ ਪੁਲਿਸ ਟੀਮ ਨੂੰ ਦੇਖ ਕੇ ਮੋਟਰਸਾਈਕਲ ਪਿੱਛੇ ਮੋੜ ਕੇ ਭੱਜਣ ਤੇ ਹੱਥ ਵਿਚ ਫੜੇ ਮੋਮੀ ਲਿਫ਼ਾਫ਼ੇ ਨੂੰ ਸੁੱਟਣ ਦੀ ਕੋਸ਼ਿਸ਼ ਕੀਤੀ | ਮੁਸਤੈਦ ਪੁਲਿਸ ਟੀਮ ਨੇ ਉਕਤ ਨੌਜਵਾਨਾਂ ਨੂੰ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਤਾਂ ਮੋਮੀ ਲਿਫ਼ਾਫ਼ੇ 'ਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ | ਨੌਜਵਾਨਾਂ ਦੀ ਪਹਿਚਾਣ ਸ਼ੇਖਰ ਤੇ ਜਿੰਦੀ ਪੁੱਤਰ ਗਾਚੀ ਵਾਸੀ ਝੁੱਗੀਆਂ ਮੁਰਾਦਪੁਰ ਤਰਨਤਾਰਨ ਦੇ ਰੂਪ ਵਜੋਂ ਹੋਈ ਹੈ ਜਿਨ੍ਹਾਂ ਖ਼ਿਲਾਫ਼ ਦੀਨਾਨਗਰ ਪੁਲਿਸ ਨੇ ਸਬੰਧਿਤ ਧਾਰਾਵਾਂ ਹੇਠ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |
ਪਿਛਲੀ ਖ਼ਬਰ ਸ਼ੱਕੀ ਹਾਲਤ 'ਚ ਪਿੰਡ ਮੰਮਣ ਦੇ ਨੌਜਵਾਨ ਦਾ ਕਤਲ <br/> ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸ਼ੀ ਨੇ ਲੋਕ ਮਿਲਣੀ ਦੌਰਾਨ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।