26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਕੀਤਾ ਦਰਜ

ਅਜੀਤ ਡੈਸਕ 04-04-2026
ਗੁਰਦਾਸਪੁਰ, 3 ਅਪ੍ਰੈਲ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਕੁਝ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਸ਼ਾਲਾ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਤੇਜਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਨਵਾਂ ਪਿੰਡ ਬਹਾਦਰ ਨੇ ਦੱਸਿਆ ਕਿ 21 ਫਰਵਰੀ 2026 ਨੂੰ ਉਹ ਰੋਜ਼ਾਨਾ ਦੀ ਤਰ੍ਹਾਂ ਸ਼ਾਮ ਨੂੰ ਸੈਰ ਕਰਕੇ ਵਾਪਸ ਘਰ ਨੂੰ ਆ ਰਿਹਾ ਸੀ ਕਿ ਰਾਤ 8 ਵਜੇ ਦੇ ਕਰੀਬ ਜਦ ਉਹ ਜਗਦੀਸ਼ ਕਰਿਆਨੇ ਵਾਲੇ ਦੀ ਦੁਕਾਨ ਨੇੜੇ ਪੁੱਜਾ ਤਾਂ ਉੱਥੇ ਸੁਰਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ, ਮਨਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ, ਰਮਨਦੀਪ ਸਿੰਘ ਪੁੱਤਰ ਨਿਰਮਲ ਸਿੰਘ, ਸਟੀਫਨ ਪੁੱਤਰ ਬਿੱਟੂ ਮਸੀਹ, ਸੁਖਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਨਵਾਂ ਪਿੰਡ ਬਹਾਦਰ ਪਹਿਲਾਂ ਤੋਂ ਖੜ੍ਹੇ ਸਨ ਜਿਨ੍ਹਾਂ ਨੇ ਦਸਤੀ ਹਥਿਆਰਾਂ ਨਾਲ ਸੱਟਾਂ ਮਾਰ ਕੇ ਉਸ ਨੰੂ ਜ਼ਖਮੀ ਕਰ ਦਿੱਤਾ | ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
ਪਿਛਲੀ ਖ਼ਬਰ ਭੇਦਭਰੇ ਹਾਲਤ 'ਚ ਨੌਜਵਾਨ ਲਾਪਤਾ, ਮਾਪੇ ਪ੍ਰੇਸ਼ਾਨ <br/> ਅਗਲੀ ਖ਼ਬਰ ਸ਼ੱਕੀ ਹਾਲਤ 'ਚ ਪਿੰਡ ਮੰਮਣ ਦੇ ਨੌਜਵਾਨ ਦਾ ਕਤਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।