26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

'ਸ਼ਾਨਦਾਰ 4 ਸਾਲ-ਭਗਵੰਤ ਮਾਨ ਦੇ ਨਾਲ' ਤਹਿਤ ਗੁੱਜਰਪੁਰਾ 'ਚ ਜਨਤਾ ਨੂੰ ਕੀਤਾ ਜਾਗਰੂਕ

ਅਜੀਤ ਡੈਸਕ 04-04-2026
ਅਲੀਵਾਲ, 3 ਅਪ੍ਰੈਲ (ਸੁੱਚਾ ਸਿੰਘ ਬੁੱਲੋਵਾਲ)- ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਗੱੁਜਰਪੁਰਾ ਵਿਖੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੀ ਪਤਨੀ ਗੁਰਪ੍ਰੀਤ ਕੌਰ ਪੰਨੂੰ, ਹਲਕਾ ਕੋਆਰਡੀਨੇਟਰ ਦਵਿੰਦਰ ਕੌਰ ਤੇ ਸਰਪੰਚ ਲਖਬੀਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ ਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਕੀਤੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਗਈ | ਸੀਨੀਅਰ ਆਪ ਆਗੂ ਗੁਰਪ੍ਰੀਤ ਕੌਰ ਪੰਨੂੰ ਨੇ ਆਮ ਆਦਮੀ ਪਾਰਟੀ ਦੇ ਕੰਮ ਗਿਣਾਉਂਦਿਆਂ ਦੱਸਿਆ ਕਿ ਸਾਰੇ ਵਰਗਾਂ ਦੇ ਬਿਜਲੀ ਦੇ 600 ਯੂਨਿਟ ਮੁਆਫ ਕੀਤੇ, 10 ਲੱਖ ਦਾ ਸਿਹਤ ਬੀਮਾ, ਜਿਸ ਵਿਚ ਸਾਰੇ ਵਰਗਾਂ ਨੂੰ 10 ਲੱਖ ਦਾ ਹਸਪਤਾਲਾਂ 'ਚ ਮੁਫ਼ਤ ਇਲਾਜ ਦੀ ਸੁਵਿਧਾ ਦਿੱਤੀ, ਸਤਿਕਾਰ ਵਜੋਂ ਪੰਜਾਬ ਦੀਆਂ ਮਾਵਾਂ-ਭੈਣਾਂ ਤੇ ਧੀਆਂ ਨੂੰ 1500-1000 ਰੁਪਏ ਹਰ ਮਹੀਨੇ ਦੇਣ ਦੀ ਵਿਵਸਥਾ ਕੀਤੀ | ਇਸ ਤੋਂ ਇਲਾਵਾ ਆਮ ਆਦਮੀ ਮੁਹੱਲਾ ਕਲੀਨਿਕਾਂ 'ਚ ਮੁਫਤ ਟੈਸਟ ਤੇ ਮੁਫ਼ਤ ਦਵਾਈਆਂ ਸੁਵਿਧਾ ਕੀਤੀ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੱੁਕਣ ਲਈ ਬਹੁਤ ਯਤਨ ਕੀਤੇ ਜਾ ਰਹੇ ਹਨ ਜਿਸ ਨਾਲ ਪਹਿਲਾਂ ਨਾਲੋਂ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਹੋਇਆ ਹੈ | ਇਸ ਮੌਕੇ ਮਨਦੀਪ ਕੌਰ ਪੰਨੂੰ ਸਮੇਤ ਮੁਖਤਾਰ ਸਿੰਘ ਨੰਬਰਦਾਰ, ਕਮਲਦੀਪ ਸਿੰਘ ਮੈਂਬਰ, ਸਤਿੰਦਰਪਾਲ ਮੈਂਬਰ, ਜੋਗਿੰਦਰ ਸਿੰਘ ਮੈਂਬਰ, ਪਰਮਜੀਤ ਕੌਰ ਮੈਂਬਰ, ਸੁਖਜਿੰਦਰ ਸਿੰਘ ਮੈਂਬਰ, ਪਰਮਪ੍ਰੀਤ ਕੌਰ, ਮਨਜੀਤ ਕੌਰ, ਕੁਲਜੀਤ ਕੌਰ, ਰੀਤਾ, ਵਿਸ਼ਾਲਦੀਪ ਕੌਰ, ਬਲਵਿੰਦਰ ਸਿੰਘ, ਸਰਵਨ ਸਿੰਘ, ਗੁਰਮੇਜ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਈ ਸੁੱਖਾ ਸਿੰਘ-ਮਹਿਤਾਬ ਸਿੰਘ ਪਾਰਕ 'ਚ ਸ਼ੁਰੂ ਕੀਤੇ ਜਾ ਰਹੇ ਮੁਹੱਲਾ ਕਲੀਨਿਕ ਨੂੰ ਜਥੇਬੰਦੀਆਂ ਤੇ ਰਾਜਨੀਤਕ ਨੁਮਾਇੰ... ਅਗਲੀ ਖ਼ਬਰ ਚੰਡੀਗੜ੍ਹ 'ਚ ਭਾਜਪਾ ਪੰਜਾਬ ਦੇ ਮੁੱਖ ਦਫ਼ਤਰ 'ਤੇ ਹਮਲਾ ਨਿੰਦਣਯੋਗ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ : ਯਾਦਵਿੰਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।