19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਆੜ੍ਹਤੀ ਐਸੋਸੀਏਸ਼ਨ ਵਲੋਂ ਕਣਕ ਦੀ ਫ਼ਸਲ ਦੌਰਾਨ ਜ਼ਿਲ੍ਹੇ ਵਿਚ ਕੋਈ ਹੜਤਾਲ ਨਹੀਂ ਕੀਤੀ ਜਾਵੇਗੀ - ਜ਼ਿਲ੍ਹਾ ਪ੍ਰਧਾਨ ਘਣੀਆ

ਅਜੀਤ ਡੈਸਕ 06-04-2026
ਡੇਰਾ ਬਾਬਾ ਨਾਨਕ, 5 ਅਪ੍ਰੈਲ (ਹੀਰਾ ਸਿੰਘ ਮਾਂਗਟ)-ਆੜ੍ਹਤੀ ਐਸੋਸੀਏਸ਼ਨ ਵਲੋਂ ਕਣਕ ਦੇ ਸੀਜ਼ਨ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੀਆਂ ਸਮੂਹ ਦਾਣਾ ਮੰਡੀਆਂ ਅੰਦਰ ਕੋਈ ਹੜਤਾਲ ਨਹੀਂ ਕੀਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਪਰਵਿੰਦਰ ਸਿੰਘ ਘਣੀਆ ਨੇ ਸਾਥੀਆਂ ਸਮੇਤ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਆੜ੍ਹਤੀਆਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਹਾਂਪੱਖੀ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹਾ ਗੁਰਦਾਸਪੁਰ ਨੇ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਦਾ ਫ਼ੈਸਲਾ ਕੀਤਾ ਹੈ ਅਤੇ ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਵਲੋਂ ਕਣਕ ਦੀ ਫ਼ਸਲ ਦੌਰਾਨ ਕੋਈ ਵੀ ਹੜ੍ਹਤਾਲ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਗੋਂ ਕਣਕ ਦੀ ਫ਼ਸਲ ਦੇ ਸੀਜ਼ਨ ਨੂੰ ਦੇਖਦਿਆਂ ਆੜ੍ਹਤੀਆਂ ਵਲੋਂ ਅਨਾਜ ਮੰਡੀਆਂ ਅੰਦਰ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਘਣੀਆ ਤੇ ਡੇਰਾ ਬਾਬਾ ਨਾਨਕ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਲਖਬੀਰ ਸਿੰਘ ਸਮਰਾ ਨੇ ਕਿਹਾ ਕਿ ਕਣਕ ਦੀ ਫ਼ਸਲ ਦੀ ਖਰੀਦ ਕਰਨ ਵਾਲੀਆਂ ਖ਼ਰੀਦ ਏਜੰਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਣਕ ਦੀ ਫ਼ਸਲ ਦੀ ਖਰੀਦ ਕਰਨ ਸਮੇਂ ਆੜ੍ਹਤੀਆਂ ਨੂੰ ਬਾਰਦਾਨੇ ਦੀ ਘਾਟ ਮਹਿਸੂਸ ਨਾ ਹੋਣ ਦੇਣ ਅਤੇ ਖਰੀਦ ਏਜੰਸੀਆਂ ਵਲੋਂ ਖਰੀਦੀ ਗਈ ਕਣਕ ਦੀ ਫਸਲ ਨੂੰ 24 ਘੰਟੇ ਦੇ ਅੰਦਰ ਅੰਦਰ ਦੀ ਚੁਕਾਈ ਕਰ ਲੈਣ ਤਾਂ ਜੋ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਮੰਡੀ ਵਿਚ ਆਪਣੀ ਕਣਕ ਦੀ ਫ਼ਸਲ ਸੁੱਕੀ ਤੇ ਪੱਕੀ ਲੈ ਕੇ ਆਉਣ ਤਾਂ ਜੋ ਅਨਾਜ ਮੰਡੀ ਵਿਚ ਆਉਂਦੇ ਸਾਰ ਹੀ ਖਰੀਦ ਹੋ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਸੱਜਣ ਸਿੰਘ ਖਲੀਲਪੁਰ, ਕੁਲਦੀਪ ਸਿੰਘ ਭਿੱਡਾ ਧਰਮਕੋਟ ਰੰਧਾਵਾ, ਜਰਨੈਲ ਸਿੰਘ ਆੜ੍ਹਤੀ, ਸੁਗਲ ਆੜ੍ਹਤੀ, ਨਵਪ੍ਰੀਤ ਸਿੰਘ ਸਮਰਾ, ਰਜਿੰਦਰ ਕੁਮਾਰ ਕਾਕਾ, ਵਿੱਕੀ ਆੜ੍ਹਤੀ ਧਰਮਕੋਟ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਦਾ ਵਧਦਾ ਕਾਫ਼ਲਾ ਭਵਿੱਖ ਲਈ ਸ਼ੁੱਭ ਸੰਕੇਤ- ਸੋਨੂੰ ਲੰਗਾਹ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਦਾ ਵਧਦਾ ਕਾਫ਼ਲਾ ਭਵਿੱਖ ਲਈ ਸ਼ੁੱਭ ਸੰਕੇਤ- ਸੋਨੂੰ ਲੰਗਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।