20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਵੁੱਡ ਬਲਾਜ਼ਮ ਸਕੂਲ ਬਟਾਲਾ ਵਿਚ ਵਿਸਾਖੀ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 15-04-2026
ਬਟਾਲਾ, 14 ਅਪ੍ਰੈਲ (ਸਤਿੰਦਰ ਸਿੰਘ)-ਵੁੱਡ ਬਲਾਜ਼ਮ ਸਕੂਲ ਬਟਾਲਾ ਵਿਚ ਵਿਸਾਖੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ | ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਤਿਉਹਾਰੀ ਰੰਗ ਵਿਚ ਰੰਗਿਆ ਹੋਇਆ ਸੀ ਅਤੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿਚ ਵਧ ਚੜ੍ਹ ਕੇ ਭਾਗ ਲਿਆ | ਸਮਾਗਮ ਦੀ ਸ਼ੁਰੂਆਤ ਵਿਸਾਖੀ ਦੇ ਮਹੱਤਵ ਬਾਰੇ ਪ੍ਰਭਾਵਸ਼ਾਲੀ ਭਾਸ਼ਣਾਂ ਨਾਲ ਹੋਈ | ਇਸ ਮੌਕੇ ਵਿਦਿਆਰਥੀਆਂ ਨੇ ਸੁੰਦਰ ਕਵਿਤਾਵਾਂ, ਨਾਚ ਅਤੇ ਗੀਤਾਂ ਦੀਆਂ ਮਨਮੋਹਕ ਪੇਸ਼ਕਾਰੀਆਂ ਪੇਸ਼ ਕੀਤੀਆਂ | ਇਸ ਮੌਕੇ ਸਕੂਲ ਦੇ ਚੇਅਰਪਰਸਨ ਡਾ. ਸਤਿੰਦਰਜੀਤ ਕੌਰ ਨਿੱਝਰ, ਅਕੈਡਮਿਕ ਡਾਇਰੈਕਟਰ ਵਸੁਧਾ ਸ਼ਰਮਾ, ਮੁੱਖ ਅਧਿਆਪਕ ਗੁਰਮੀਤ ਕੌਰ ਨੇ ਕਿਹਾ ਕਿ ਵਿਸਾਖੀ ਸਾਨੂੰ ਮਿਹਨਤ, ਏਕਤਾ ਅਤੇ ਸ਼ੁਕਰਾਨੇ ਦੀ ਪ੍ਰੇਰਣਾ ਦਿੰਦੀ ਹੈ | ਅੰਤ ਇਹ ਪ੍ਰੋਗਰਾਮ ਖੁਸ਼ੀ ਤੇ ਯਾਦਗਾਰ ਪਲਾਂ ਨਾਲ ਸਮਾਪਤ ਹੋਇਆ |
ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਮਾਡਰਨ ਸਕੂਲ ਉਗਰੇਵਾਲ 'ਚ ਵਿਸਾਖੀ ਦਿਹਾੜਾ ਮਨਾਇਆ ਅਗਲੀ ਖ਼ਬਰ ਆਰ. ਐਸ. ਡੀ. ਰਾਜ ਰਤਨ ਪਬਲਿਕ ਸਕੂਲ ਵਿਚ ਵਿਸਾਖੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।