ਬਟਾਲਾ, 14 ਅਪ੍ਰੈਲ (ਸਤਿੰਦਰ ਸਿੰਘ)-ਬਾਬਾ ਬੁੱਢਾ ਸਾਹਿਬ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਸਾਖੀ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਸਕੂਲ ਇਕ ਵਿਸ਼ਾਲ ਸੱਭਿਆਚਾਰਕ ਸਮਾਗਮ ਦਾ ਕਰਵਾਇਆ ਗਿਆ, ਜਿਸ ਦੀ ਸਾਰੀ ਜ਼ਿੰਮੇਵਾਰੀ 'ਰੈੱਡ ਹਾਊਸ' ਵਲੋਂ ਬਾਖ਼ੂਬੀ ਨਿਭਾਈ ਗਈ | ਸਮਾਗਮ ਦੀ ਸ਼ੁਰੂਆਤ ਵਿਚ ਨਰਸਰੀ ਤੋਂ ਲੈ ਕੇ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਉਂਦਿਆਂ ਪੂਰੇ ਪ੍ਰੋਗਰਾਮ ਨੂੰ ਚਾਰ-ਚੰਨ੍ਹ ਲਗਾ ਦਿੱਤੇ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ ਪੰਜਾਬੀ ਵਿਰਸੇ ਨਾਲ ਸਬੰਧਤ ਕਵੀਸ਼ਰੀ ਦਾ ਬਹੁਤ ਹੀ ਪ੍ਰਭਾਵਸ਼ਾਲੀ ਗਾਇਨ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਜਮਾਤਾਂ ਦੇ ਬੱਚਿਆਂ ਵਲੋਂ ਰੰਗਾਰੰਗ ਸੱਭਿਆਚਾਰਕ ਡਾਂਸ ਅਤੇ ਲੋਕ ਨਾਚ ਪੇਸ਼ ਕੀਤੇ ਗਏ | ਇਸ ਮੌਕੇ 10ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਪਾਇਆ ਗਿਆ ਰਵਾਇਤੀ ਭੰਗੜਾ ਪ੍ਰੋਗਰਾਮ ਦਾ ਸ਼ਿਖ਼ਰ ਰਿਹਾ | ਵਿਦਿਆਰਥੀਆਂ ਵਲੋਂ ਇਕ ਸਮਾਜਿਕ ਵਿਸ਼ੇ 'ਤੇ ਆਧਾਰਿਤ ਨਾਟਕ ਵੀ ਖੇਡਿਆ ਗਿਆ | ਇਸ ਮੌਕੇ ਪਿ੍ੰਸੀਪਲ ਹਰਪ੍ਰੀਤ ਕੌਰ ਅਤੇ ਉਪ ਪਿ੍ੰਸੀਪਲ ਸਰਬਜੀਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਅਤੇ ਉਨ੍ਹਾਂ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ | ਉਨ੍ਹਾਂ ਦੇ ਨਾਲ ਪ੍ਰਭਜੀਤ ਕੌਰ, ਅੰਮਿ੍ਤਪਾਲ ਕੌਰ, ਜਸ਼ਨਦੀਪ ਕੌਰ, ਲਵਜੀਤ ਕੌਰ, ਮਨਦੀਪ ਕੌਰ ਨੰਗਲ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਸ਼ਿਰਕਤ ਕੀਤੀ | ਪਿ੍ੰਸੀਪਲ ਹਰਪ੍ਰੀਤ ਕੌਰ ਨੇ ਵਿਸਾਖੀ ਦੇ ਇਤਿਹਾਸ ਅਤੇ ਖ਼ਾਲਸਾ ਪੰਥ ਦੀ ਸਿਰਜਣਾ ਬਾਰੇ ਅਹਿਮ ਜਾਣਕਾਰੀ ਦਿੱਤੀ ਅਤੇ ਬੱਚਿਆਂ ਵਲੋਂ ਪੇਸ਼ ਕੀਤੀਆਂ ਗਈਆਂ ਵੱਖ-ਵੱਖ ਆਈਟਮਾਂ ਦੀ ਭਰਪੂਰ ਸ਼ਾਲਾਘਾ ਕੀਤੀ | ਅੰਤ ਵਿਚ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਮਿਲ ਕੇ ਵਿਸਾਖੀ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ |