ਬਟਾਲਾ, 14 ਅਪ੍ਰੈਲ (ਸਤਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਚੱਠਾ ਵਿਖੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੀ ਪਤਨੀ ਸ਼੍ਰੀਮਤੀ ਗੁਰਪ੍ਰੀਤ ਕੌਰ ਪੰਨੂੰ, ਹਲਕਾ ਕੋਆਰਡੀਨੇਟਰ ਦਵਿੰਦਰ ਕੌਰ, ਮਨਦੀਪ ਕੌਰ ਪੰਨੂੰ ਅਤੇ ਸਰਪੰਚ ਹਰਜੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਵਲੋਂ ਬੀਤੇ 4 ਸਾਲਾਂ ਦੌਰਾਨ ਮਾਨ ਸਰਕਾਰ ਨੇ ਪੰਜਾਬ ਦੇ ਵਿਕਾਸ ਨੂੰ ਦਿੱਤੀ ਨਵੀਂ ਤਰੱਕੀ ਦੀ ਰਫ਼ਤਾਰ ਅਤੇ ਲੋਕਾਂ ਦੀ ਭਲਾਈ ਲਈ ਚਲਾਈਆਂ ਸਹੂਲਤਾਂ ਬਾਰੇ ਇਲਾਕਾ ਵਾਸੀਆਂ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਰੁਜ਼ਗਾਰ, ਮੁਫ਼ਤ ਬਿਜਲੀ, ਸਿਹਤ ਸੁਰੱਖਿਆ, ਮੁਫ਼ਤ ਇਲਾਜ, ਸਿੱਖਿਆ 'ਚ ਸੁਧਾਰ, ਖੇਡ ਸੱਭਿਆਚਾਰ ਦਾ ਪਸਾਰ ਮਾਨ ਸਰਕਾਰ ਦੇ ਪੰਜਾਬ ਪ੍ਰਤੀ ਸਮਰਪਣ ਦੀ ਗਵਾਹੀ ਭਰਦੇ ਹਨ | ਇਸ ਮੌਕੇ ਗੁਰਪ੍ਰੀਤ ਸਿੰਘ, ਗੁਵਿੰਦਰ ਸਿੰਘ, ਮਨਪ੍ਰੀਤ ਸਿੰਘ, ਇਕਬਾਲ ਸਿੰਘ, ਜਸਪਿੰਦਰ ਸਿੰਘ, ਲਵਪ੍ਰੀਤ ਸਿੰਘ, ਗੁਰਸ਼ੀਸ਼ ਸਿੰਘ ਸਮੇਤ ਵੱਡੀ ਗਿਣਤੀ ਵਿਚ ਔਰਤਾਂ ਆਦਿ ਹਾਜ਼ਰ ਸਨ |