ਗੁਰਦਾਸਪੁਰ, 14 ਅਪ੍ਰੈਲ (ਪੰਕਜ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਬੀ. ਐੱਡ. ਪਹਿਲੇ ਸਮੈਸਟਰ ਵਿਚੋਂ ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਵਿਦਿਆਰਥਣ ਕਿਰੀਤੀਕਾ ਨੇ 80 ਫ਼ੀਸਦੀ ਅੰਕਾਂ ਨਾਲ ਪਹਿਲਾ, ਰਜਤ ਕੁਮਾਰ ਅਤੇ ਰਜਵੰਤ ਕੌਰ ਨੇ 77 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਜੈਸਮੀਨ ਕੌਰ, ਨਤਾਸ਼ਾ ਦੱਤਾ, ਸਿਮਰਜੀਤ ਕੌਰ ਤੇ ਜਸਲੀਨ ਨੇ 76 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਸਬੰਧੀ ਸ਼ਿਵਾਲਿਕ ਕਾਲਜ ਗਰੁੱਪ ਦੇ ਚੇਅਰਮੈਨ ਡਾ: ਸਤਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸ਼ਿਵਾਲਿਕ ਗਰੁੱਪ ਮਿਹਨਤੀ ਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਲਈ ਜ਼ਰੂਰੀ ਸਾਰੇ ਵਿੱਦਿਅਕ ਮੌਕੇ ਪ੍ਰਦਾਨ ਕਰਦਾ ਹੈ | ਇਸ ਉਦੇਸ਼ ਲਈ ਸ਼ਿਵਾਲਿਕ ਕਾਲਜਿਜ ਗਰੁੱਪ ਸਿੱਖਿਆ ਦੇ ਖੇਤਰ ਵਿਚ ਮੌਜੂਦਾ ਤਬਦੀਲੀਆਂ ਨੂੰ ਪੂਰਾ ਕਰਨ ਲਈ ਆਪਣੇ ਵਿੱਦਿਅਕ ਬੁਨਿਆਦੀ ਢਾਂਚੇ ਨੰੂ ਅੱਪਡੇਟ ਕਰਨ ਲਈ ਹਮੇਸ਼ਾ ਤਿਆਰ ਰਹਿੰਦਾ ਹੈ | ਇਸ ਮੌਕੇ ਸ਼ਿਵਾਲਿਕ ਕਾਲਜਿਜ ਗਰੁੱਪ ਦੇ ਐੱਮ. ਡੀ. ਰਿਸ਼ਭਦੀਪ ਸਿੰਘ ਸੰਧੂ ਨੇ ਵਿਦਿਆਰਥੀਆਂ ਤੇ ਸਟਾਫ਼ ਨੰੂ ਵਧਾਈ ਦਿੰਦਿਆਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਕਾਲਜ ਪਿ੍ੰਸੀਪਲ ਡਾ: ਸਰਬਜੀਤ ਕੌਰ ਨੇ ਕਿਹਾ ਕਿ ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਦੇ ਸਾਰੇ ਵਿਦਿਆਰਥੀ ਚੰਗੇ ਅੰਕਾਂ ਨਾਲ ਪਾਸ ਹੋਏ ਹਨ | ਇਸ ਮੌਕੇ ਉਨ੍ਹਾਂ ਸਮੂਹ ਸਟਾਫ਼ ਨੰੂ ਵਧਾਈ ਦਿੱਤੀ |