20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਪਰਮ ਹੰਸ ਬਾਬਾ ਠਾਕੁਰ ਜੀ ਧੀਦੋਵਾਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 15-04-2026
ਕਲਾਨੌਰ, 14 ਅਪ੍ਰੈਲ (ਪੁਰੇਵਾਲ)-ਗੁਰਦੁਆਰਾ ਪਰਮ ਹੰਸ ਬਾਬਾ ਠਾਕੁਰ ਜੀ ਧੀਦੋਵਾਲ ਵਿਖੇ ਖਾਲਸਾ ਸਥਾਪਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਉਂਦਿਆਂ ਧਾਰਮਿਕ ਸਮਾਗਮ ਕਰਵਾਇਆ ਗਿਆ | ਇਨ੍ਹਾਂ ਸਮਾਗਮਾਂ ਵਿਚ ਵੱਖ-ਵੱਖ ਥਾਵਾਂ ਤੋਂ ਵੱਡੀ ਗਿਣਤੀ 'ਚ ਸੰਗਤਾਂ ਵਲੋਂ ਹਾਜ਼ਰੀ ਭਰੀ ਅਤੇ ਸਰੋਵਰ 'ਚ ਇਸ਼ਨਾਨ ਕੀਤਾ ਗਿਆ | ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰਾਂ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ | ਇਸ ਸਮਾਗਮ ਵਿਚ ਪਹੁੰਚੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਸੰਗਤਾਂ ਨੂੰ ਖਾਲਸਾ ਸਥਾਪਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਅੱਜ ਦੇ ਦਿਨ ਖਾਲਸੇ ਦੀ ਸਥਾਪਨਾ ਕੀਤੀ ਸੀ | ਪ੍ਰਬੰਧਕਾਂ ਵਲੋਂ ਜਥੇ. ਛੋਟੇਪੁਰ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਪਿੰਡਾਂ ਅਤੇ ਥਾਵਾਂ ਤੋਂ ਮੁਹਤਬਰ ਅਤੇ ਆਮ ਲੋਕ ਵੀ ਵੱਡੀ ਸੰਖਿਆ 'ਚ ਹਾਜ਼ਰ ਰਹੇ |


ਪਿਛਲੀ ਖ਼ਬਰ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਗੁਰਦੁਆਰਾ ਸਾਹਿਬ ਹੋਏ ਨਤਮਸਤਕ <br/> ਅਗਲੀ ਖ਼ਬਰ ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।