20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਦਸਮੇਸ਼ ਪਬਲਿਕ ਸਕੂਲ ਨੌਸ਼ਹਿਰਾ ਮੱਝਾ ਸਿੰਘ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 15-04-2026
ਨੌਸ਼ਹਿਰਾ ਮੱਝਾ ਸਿੰਘ, 14 ਅਪ੍ਰੈਲ (ਰਵੀ ਭਗਤ)-ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਮੱਝਾ ਸਿੰਘ ਦੇ 8ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਡਾਇਰੈਕਟਰ ਸੰਤੋਖ ਸਿੰਘ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੇ ਇਸ ਬੋਰਡ ਦੀ ਪ੍ਰੀਖਿਆ 'ਚ ਸ਼ਾਨਦਾਰ ਕਾਮਯਾਬੀ ਹਾਸਲ ਕੀਤੀ | ਉਨ੍ਹਾਂ ਦੱਸਿਆ ਕਿ ਏਕਮਜੋਤ ਕੌਰ, ਆਰਤੀ ਤੇ ਮਹਿਕ 91 ਫ਼ੀਸਦੀ, ਅਵਨੀਤ ਕੌਰ ਤੇ ਸਹਿਦੀਪ ਕੌਰ 89 ਫ਼ੀਸਦੀ ਅਤੇ ਸੁਮਿਤੀ ਨੇ 87 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਦੌਰਾਨ ਸਕੂਲ ਪਿ੍ੰਸੀਪਲ ਪਰਜੀਤ ਕੌਰ ਨੇ ਸਮੂਹ ਸਟਾਫ, ਵਿਦਆਰਥੀਆਂ ਤੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ |
ਪਿਛਲੀ ਖ਼ਬਰ ਪੰਜਾਬ ਨੈਸ਼ਨਲ ਬੈਂਕ ਵਡਾਲਾ ਗ੍ਰੰਥੀਆਂ ਵਲੋਂ 132ਵੀਂ ਵਰੇਗੰਢ ਮਨਾਈ ਅਗਲੀ ਖ਼ਬਰ ਸਰਪੰਚ ਹਰਪ੍ਰੀਤ ਸਿੰਘ ਨੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਚਾਲੂ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।