ਬਟਾਲਾ, 14 ਅਪ੍ਰੈਲ (ਸਤਿੰਦਰ ਸਿੰਘ)-ਗੁਰਦੁਆਰਾ ਅਰਬਨ ਅਸਟੇਟ ਵਿਖੇ ਇਲਾਕੇ ਦੀਆਂ ਸੰਗਤਾਂ ਵਲੋਂ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸੰਬੰਧੀ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ ਤੇ ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਨੇ ਇਲਾਹੀ ਬਾਣੀ ਦਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਨੇ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀ ਇਤਿਹਾਸ ਬਾਰੇ ਜਾਣੂ ਕਰਵਾਇਆ | ਪ੍ਰਬੰਧਕਾਂ ਵਲੋਂ ਰਾਗੀ ਸਿੰਘਾਂ ਨੂੰ ਸਿਰੋਪਾਓ ਸਾਹਿਬ ਭੇਟ ਕਰ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਮਾਸਟਰ ਗੁਰਨਾਮ ਸਿੰਘ ਬਾਜਵਾ, ਮਾਸਟਰ ਹਰਪਾਲ ਸਿੰਘ, ਜੋਗਿੰਦਰ ਸਿੰਘ ਧਾਲੀਵਾਲ, ਬਾਬਾ ਰਾਜਿੰਦਰ ਸਿੰਘ, ਬਾਬਾ ਅਵਤਾਰ ਸਿੰਘ, ਜੁਗਰਾਜ਼ ਸਿੰਘ ਜੋਤੀ, ਹਰਪਾਲ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |