ਦੀਨਾਨਗਰ, 14 ਅਪ੍ਰੈਲ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੌਰਾਨ ਦੀਨਾਨਗਰ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ. ਰਜਿੰਦਰ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਡੀਡਾ ਸਾਂਸੀਆਂ ਮੋੜ ਨੇੜੇ ਸ਼ੱਕ ਦੇ ਆਧਾਰ 'ਤੇ ਇਕ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ | ਦੀਨਾਨਗਰ ਪੁਲਿਸ ਨੇ ਉਕਤ ਨੌਜਵਾਨ, ਜਿਸ ਦੀ ਪਹਿਚਾਣ ਨਿਖਿਲ ਪੁੱਤਰ ਸੰਜੀਵ ਕੁਮਾਰ ਵਾਸੀ ਡੀਡਾ ਸਾਂਸੀਆਂ ਦੇ ਰੂਪ ਵਿਚ ਹੋਈ ਹੈ, ਨੂੰ ਗਿ੍ਫ਼ਤਾਰ ਕਰਕੇ ਸਬੰਧਿਤ ਧਾਰਾਵਾਂ ਹੇਠ ਮੁਕੱਦਮਾ ਦਰਜ ਕਰ ਲਿਆ ਹੈ |