21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਬਲਾਕਾਂ ਦੇ ਆਂਗਣਵਾੜੀ ਸੈਂਟਰਾਂ 'ਚ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਡੇਅ ਮਨਾਇਆ

ਅਜੀਤ ਡੈਸਕ 15-04-2026
ਗੁਰਦਾਸਪੁਰ, 14 ਅਪ੍ਰੈਲ (ਚੱਕਰਾਜਾ)-ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਬਲਾਕਾਂ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿਚ ਅਪ੍ਰੈਲ ਮਹੀਨੇ ਵਿਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਸਮੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਸੈਂਟਰਾਂ ਵਿਚ 'ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ' ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਲਈ ਵੱਖ-ਵੱਖ ਸਿੱਖਿਆਤਮਕ ਤੇ ਮਨੋਰੰਜਨ, ਗਤੀਵਿਧੀਆਂ ਜਿਵੇਂ ਚਿੱਤਰਕਾਰੀ ਮੁਕਾਬਲੇ ਕਵਿਤਾ ਪਾਠ, ਕਹਾਣੀਆਂ ਸੁਣਾਉਣ, ਖੇਡਾਂ ਤੇ ਮਾਵਾਂ ਨੂੰ ਬੱਚਿਆ ਦੀ ਸਿਹਤ, ਪੋਸ਼ਣ ਸਫ਼ਾਈ ਅਤੇ ਟੀਕਾਕਰਨ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਆਂਗਣਵਾੜੀ ਵਰਕਰਾਂ ਵਲੋਂ ਮਾਵਾਂ ਨੂੰ ਗਰਭਵਸਥਾ ਦੌਰਾਨ ਸਹੀ ਖ਼ੁਰਾਕ, ਸਿਹਤ ਜਾਂਚ, ਆਇਰਨ ਅਤੇ ਫੋਲਿਕ ਐਸਿਡ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਇਸ ਮੌਕੇ ਗਤੀਵਿਧੀਆਂ ਦੌਰਾਨ ਕਲਾਸ-ਰੂਮ ਸੈਸ਼ਨਾਂ ਰਾਹੀਂ ਸਫ਼ਾਈ, ਅਨੁਸ਼ਾਸਨ, ਆਪਸੀ ਸਹਿਯੋਗ ਅਤੇ ਨੈਤਿਕ ਮੁੱਲਾਂ ਬਾਰੇ ਜਾਣਕਾਰੀ ਦਿੱਤੀ ਗਈ | ਆਂਗਣਵਾੜੀ ਵਰਕਰਾਂ ਵਲੋਂ ਬੱਚਿਆਂ ਨੂੰ ਪਿਆਰ ਭਰੇ ਢੰਗ ਨਾਲ ਸਿੱਖਣ ਅਤੇ ਚੰਗੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਬੱਚਿਆਂ ਨੂੰ ਆਪਣੇ ਮਾਨਸਿਕ ਸਰੀਰਕ ਵਿਕਾਸ 'ਤੇ ਖ਼ਾਸ ਧਿਆਨ ਦੇਣ ਲਈ ਜਾਗਰੂਕ ਕੀਤਾ ਗਿਆ ਅਤੇ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆਂ ਦੇ ਸਮੁੱਚੇ ਵਿਕਾਸ, ਬੌਧਿਕ, ਭਾਵਨਾਤਮਿਕ ਤੇ ਸਮਾਜਿਕ ਪੱਖਾਂ ਨੂੰ ਮਜ਼ਬੂਤ ਕਰਨ ਵਿਚ ਮਦਦਗਾਰ ਸਾਬਤ ਹੰੁਦੀਆਂ ਹਨ |
ਪਿਛਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਵਿਖੇ ਵਿਸਾਖੀ, ਖ਼ਾਲਸਾ ਪੰਥ ਸਾਜਣਾ ਦਿਵਸ ਅਤੇ ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।