21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਕਿਸਾਨ ਨਹਿਰੀ ਪਾਣੀ ਦੀ ਵਰਤੋਂ ਵਧਾ ਕੇ ਭੂਮੀਗਤ ਪਾਣੀ ਦੀ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ - ਜ਼ਿਲ੍ਹੇਦਾਰ ਸਿਕੰਦਰ ਸਿੰਘ ਸ੍ਰੀ ਹਰਿਗੋਬਿੰਦਪੁਰ ਸਾਹਿਬ

ਅਜੀਤ ਡੈਸਕ 15-04-2026
ਬਟਾਲਾ, 14 ਅਪ੍ਰੈਲ (ਸਤਿੰਦਰ ਸਿੰਘ)-ਨਹਿਰੀ ਵਿਭਾਗ ਸ੍ਰੀ ਹਰਗੋਬਿੰਦਪੁਰ ਸਾਹਿਬ ਡਵੀਜ਼ਨ ਦੇ ਜ਼ਿਲੇ੍ਹਦਾਰ ਸਿਕੰਦਰ ਸਿੰਘ ਨੇ ਇਲਾਕੇ ਦੇ ਕਿਸਾਨਾਂ ਨੂੰ ਵਿਸ਼ੇਸ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰ ਕੇ ਭੂਮੀਗਤ ਪਾਣੀ ਨੂੰ ਬਚਾਉਣ ਵਿਚ ਆਪਣਾ ਬਣਦਾ ਯੋਗਦਾਨ ਪਾਉਣ | ਉਨ੍ਹਾਂ ਕਿਹਾ ਕਿ ਦਿਨੋਂ-ਦਿਨ ਘੱਟ ਰਹੇ ਭੂਮੀਗਤ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਟਿਊਬਵੈਲਾਂ 'ਤੇ ਨਿਰਭਰਤਾ ਘਟਾਉਣਾ ਸਮੇਂ ਦੀ ਮੁੱਖ ਲੋੜ ਬਣ ਗਈ ਹੈ | ਜ਼ਿਲ੍ਹੇਦਾਰ ਸਿਕੰਦਰ ਸਿੰਘ ਨੇ ਕਿਹਾ ਕਿ ਨਹਿਰੀ ਪਾਣੀ ਇਕ ਵਾਤਾਵਰਨ ਅਨੂਕੂਲ ਸਰੋਤ ਹੈ ਅਤੇ ਨਹਿਰੀ ਪਾਣੀ ਵਧੇਰੇ ਵਰਤੋਂ ਨਾ ਸਿਰਫ ਕਿਸਾਨਾਂ ਦੀ ਸਿੰਚਾਈ ਲਾਗਤ ਨੂੰ ਘਟਾਏਗੀ, ਬਲਕਿ ਆਉਣ ਵਾਲੀਆਂ ਪੀੜੀਆਂ ਲਈ ਭੂਮੀਗਤ ਪਾਣੀ ਨੂੰ ਵੀ ਸੁਰੱਖਿਅਤ ਕਰੇਗੀ | ਉਨ੍ਹਾਂ ਹਰੇਕ ਪੰਜਾਬੀ ਨੂੰ ਵੀ ਅਪੀਲ ਕੀਤੀ ਕਿ ਪਾਣੀ ਦੀ ਵਰਤੋਂ ਲੋੜ ਅਨੁਸਾਰ ਹੀ ਕੀਤੀ ਜਾਵੇ ਅਤੇ ਬਿਨਾਂ ਵਜ੍ਹਾ ਧਰਤੀ ਹੇਠਲਾ ਸ਼ੁੱਧ ਪਾਣੀ ਕੱਢਣ ਤੋਂ ਗੁਰੇਜ਼ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਸਰਕਾਰ ਨਹਿਰੀ ਪਾਣੀ ਦੇ ਰੱਖ ਰਖਾਵ ਅਤੇ ਪਾਣੀ ਦੀ ਸਪਲਾਈ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ | ਜ਼ਿਲ੍ਹੇਦਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਹਿਰੀ ਪਾਣੀ ਨਾਲ ਆਪਣੀਆਂ ਫਸਲਾਂ ਦੀ ਸਿੰਚਾਈ ਵਧੇਰੇ ਕਰਨ ਅਤੇ ਟਿਊਬਵੈਲਾਂ ਦੀ ਵਰਤੋਂ ਤੋਂ ਜਿੰਨਾ ਹੋ ਕੇ ਗੁਰੇਜ਼ ਕਰਨ | ਉਨ੍ਹਾਂ ਨੇ ਪਾਣੀ ਦੀ ਸੰਭਾਲ ਨੂੰ ਇਕ ਸਮੂਹਿਕ ਜ਼ਿੰਮੇਵਾਰੀ ਵਜੋਂ ਵੀ ਜ਼ੋਰ ਦਿੰਦੇ ਹੋਏ ਕਿਹਾ ਕਿ ਜੇਕਰ ਅੱਜ ਪਾਣੀ ਸੰਭਾਲ ਕਰਦੇ ਹਾਂ ਤਾਂ ਸਾਡਾ ਭਵਿੱਖ ਸੁਰੱਖਿਅਤ ਰਹੇਗਾ | ਉਨ੍ਹਾਂ ਕਿਸਾਨਾਂ ਨੂੰ ਵਿਭਾਗ ਨਾਲ ਸਹਿਯੋਗ ਕਰਨ ਅਤੇ ਨਹਿਰਾਂ ਦੀ ਸਾਫ ਸਫਾਈ ਅਤੇ ਸੰਭਾਲ ਵਿਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਸਿੰਚਾਈ ਪ੍ਰਣਾਲੀ ਸੁਚਾਰੂ ਢੰਗ ਨਾਲ ਨਿਰੰਤਰ ਚਲਦੀ ਰਹੇ |
ਪਿਛਲੀ ਖ਼ਬਰ ਜ਼ੋਨਲ ਪੱਧਰੀ ਸਕੇਟਿੰਗ ਮੁਕਾਬਲਿਆਂ ਵਿਚ ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਨੇ ਮੱਲਾਂ ਮਾਰੀਆਂ ਅਗਲੀ ਖ਼ਬਰ ਸ੍ਰੀ ਯੋਗੀ ਰਾਜ ਬਾਵਾ ਲਾਲ ਸਕੂਲ ਦੀ ਅੱਠਵੀਂ ਜਮਾਤ ਦਾ ਨਤੀਜਾ ਰਿਹਾ 100 ਫੀਸਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।