ਬਟਾਲਾ, 14 ਅਪ੍ਰੈਲ (ਸਤਿੰਦਰ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਜਨਰਲ ਸਕੱਤਰ ਤੇ ਸਮਾਜ ਸੇਵੀ ਆਗੂ ਭਾਈ ਗਗਨਦੀਪ ਸਿੰਘ ਰਿਆੜ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਵਰਕਿੰਗ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਸਰਪ੍ਰਸਤ-ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਵਲੋਂ ਗਗਨਦੀਪ ਸਿੰਘ ਰਿਆੜ ਨੂੰ ਵਰਕਿੰਗ ਕਮੇਟੀ ਮੈਂਬਰ ਨਿਯੁਕਤ ਕਰਨ 'ਤੇ ਭਾਈ ਗਗਨਦੀਪ ਸਿੰਘ ਰਿਆੜ ਨੇ ਸਮੂਹ ਹਾਈਕਮਾਂਡ ਦਾ ਧੰਨਵਾਦ ਕੀਤਾ ਗਿਆ | ਜ਼ਿਕਰਯੋਗ ਹੈ ਕਿ ਭਾਈ ਗਗਨਦੀਪ ਸਿੰਘ ਰਿਆੜ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਵੱਖ-ਵੱਖ ਅਹੁਦਿਆਂ 'ਤੇ ਪਿਛਲੇ 30 ਸਾਲਾਂ ਤੋਂ ਉਪਰ ਸਮੇਂ ਜਥੇਬੰਦੀ ਵਿਚ ਕੰਮ ਕਰਦੇ ਆ ਰਹੇ ਹਨ |