ਕੋਟਲੀ ਸੂਰਤ ਮੱਲ੍ਹੀ, 14 ਅਪ੍ਰੈਲ (ਕੁਲਦੀਪ ਸਿੰਘ ਨਾਗÉਰਾ)-ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਅੰਗੀਠਾ ਸਾਹਿਬ ਸੰਤ ਬਾਬਾ ਅਵਤਾਰ ਸਿੰਘ ਜੀ ਛੱਤਵਾਲੇ ਅੱਡਾ ਕੋਟਲੀ ਸੂਰਤ ਮੱਲ੍ਹੀ ਵਿਖੇ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਖੁੱਲੇ ਦਰਬਾਰ 'ਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਹੋਏ ਗੁਰਮਤਿ ਸਮਾਗਮ ਦੌਰਾਨ ਵੱਖ-ਵੱਖ ਜਥਿਆਂ ਨੇ ਇਲਾਹੀ ਗੁਰਬਾਣੀ ਦੇ ਮਨੋਹਰ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਦਿਆਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਇਸ ਮੌਕੇ 'ਤੇ ਉਚੇਚੇ ਤੌਰ 'ਤੇ ਬਾਬਾ ਨਿਰਮਲ ਸਿੰਘ ਕੋਟਲੀ, ਗੁਰਮੀਤ ਸਿੰਘ ਗੀਤਾ, ਜਸਵਿੰਦਰ ਸਿੰਘ ਪਾਹੜਾ, ਉਘੇ ਕਾਰੋਬਾਰੀ ਵਿਜੇ ਕੁਮਾਰ ਸੋਨੀ, ਨੰਬਰਦਾਰ ਮਨਜੀਤ ਸਿੰਘ ਕੋਟਲੀ, ਸੁਖਵਿੰਦਰ ਸਿੰਘ ਬਾਜਵਾ, ਗੁਰਮੇਜ਼ ਸਿੰਘ, ਹਰਸ਼ਰਨ ਸਿੰਘ ਲਾਡੀ ਜੇ.ਈ., ਸੁਖਬੀਰ ਸਿੰਘ ਸ਼ੇਰਾ ਧਾਲੀਵਾਲ, ਹਰਪ੍ਰੀਤ ਸਿੰਘ, ਜਸਪਾਲ ਸਿੰਘ ਜੱਸੀ, ਅੰਮਿ੍ਤਪਾਲ ਸਿੰਘ ਟੋਨਾ, ਪ੍ਰਭ ਢਿੱਲੋਂ ਦੋਲੋਵਾਲ, ਗੁਰਮੀਤ ਸਿੰਘ, ਲਖਵਿੰਦਰ ਸਿੰਘ, ਆੜ੍ਹਤੀ ਅਮਰਬੀਰ ਸਿੰਘ ਧਾਲੀਵਾਲ, ਜਸਬੀਰ ਸਿੰਘ ਲਾਡਾ, ਸੁਖਦੇਵ ਸਿੰਘ ਵਿਰਕ, ਪੂਰਨ ਸਿੰਘ ਵਿਰਕ, ਕੁਲਬੀਰ ਸਿੰਘ ਬਾਜਵਾ, ਦਰਸ਼ਨ ਸਿੰਘ, ਅਮਰੀਕ ਸਿੰਘ ਬਿੱਟੂ, ਪੱਪੂ ਮਹਾਜਨ, ਚੰਨਪ੍ਰੀਤ ਸਿੰਘ ਬੇਦੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਆਈਆਂ ਸੰਗਤਾਂ ਦਾ ਬ੍ਰਹਮ ਗਿਆਨੀ ਸੰਤ ਬਾਬਾ ਅਵਤਾਰ ਸਿੰਘ ਜੀ ਛੱਤਵਾਲੇ ਚੈਰੀਟੇਬਲ ਸੁਸਾਇਟੀ ਵਲੋਂ ਧੰਨਵਾਦ ਕੀਤਾ ਗਿਆ | ਇਸੇ ਤਰ੍ਹਾਂ ਗੁਰਦੁਆਰਾ ਬਾਬਾ ਬੁੱਧ ਸਿੰਘ ਅੱਡਾ ਕੋਟਲੀ ਸੂਰਤ ਮੱਲ੍ਹੀ 'ਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਬਾਬਾ ਸਤਨਾਮ ਸਿੰਘ ਕੋਟਲੀ ਨੇ ਇਲਾਹੀ ਗੁਰਬਾਣੀ ਦੇ ਕਥਾ ਵਿਖਿਆਨ ਰਾਹੀ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵੱਡੀ ਗਿਣਤੀ 'ਚ ਮੁਹਤਬਰ ਆਗੂਆਂ ਸਮੇਤ ਸੰਗਤਾਂ ਹਾਜ਼ਰ ਸਨ |