ਬਟਾਲਾ, 14 ਅਪ੍ਰੈਲ (ਸਤਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਧਰਮਕੋਟ ਬੱਗਾ ਵਿਖੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਸਰਪੰਚ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਕਿਹਾ ਕਿ ਬੀਤੇ 4 ਸਾਲਾਂ ਦੌਰਾਨ ਮਾਨ ਸਰਕਾਰ ਨੇ ਪੰਜਾਬ ਦੇ ਵਿਕਾਸ ਨੂੰ ਨਵੀਂ ਤਰੱਕੀ ਦੀ ਰਫ਼ਤਾਰ ਦਿੱਤੀ ਹੈ | ਉਨ੍ਹਾਂ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਸਹੂਲਤਾਂ ਬਾਰੇ ਇਲਾਕਾ ਵਾਸੀਆਂ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਰੁਜ਼ਗਾਰ, ਮੁਫ਼ਤ ਬਿਜਲੀ, ਸਿਹਤ ਸੁਰੱਖਿਆ, ਮੁਫ਼ਤ ਇਲਾਜ, ਸਿੱਖਿਆ 'ਚ ਸੁਧਾਰ, ਖੇਡ ਸੱਭਿਆਚਾਰ ਦਾ ਪਸਾਰ ਮਾਨ ਸਰਕਾਰ ਦੇ ਪੰਜਾਬ ਪ੍ਰਤੀ ਸਮਰਪਣ ਦੀ ਗਵਾਹੀ ਭਰਦੇ ਹਨ, ਜਿਸ ਸਦਕਾ 2027 ਵਿਚ ਪੰਜਾਬ ਦੇ ਲੋਕ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ | ਇਸ ਮੌਕੇ ਸਰਪੰਚ ਲੱਕੀ, ਗੁੱਡੀ, ਬਿੱਟੂ, ਕਾਂਟਾ, ਜੋਤੀ, ਜੀਨਾ, ਬੀਰੋ, ਜਾਗੀਰੋ, ਨਿੰਦਰ, ਪੂਜਾ, ਜਾਨਵੀ, ਰੋਹਿਤ, ਮੈਥਿਊ, ਸਾਹਿਲ ਭੱਟੀ, ਸੈਮ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਬਲਾਕ ਪ੍ਰਧਾਨ ਮਲਜਿੰਦਰ ਸਿੰਘ, ਬਲਾਕ ਪ੍ਰਧਾਨ ਰਘਬੀਰ ਸਿੰਘ ਆਦਿ ਹਾਜ਼ਰ ਸਨ |