ਧਾਰੀਵਾਲ, 14 ਅਪ੍ਰੈਲ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ੍ਰੀਮਤੀ ਪਰਮਿੰਦਰ ਕੌਰ ਚਾਹਲ ਅਤੇ ਪਿ੍ੰਸੀਪਲ ਕਿਰਨ ਕੇਸਰ ਦੀ ਅਗਵਾਈ ਹੇਠ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਵਿਚ ਵਿਦਿਆਰਥਣ ਸੁਖਮਨਪ੍ਰੀਤ ਕੌਰ ਵਲੋਂ ਵਿਸਾਖੀ ਦੇ ਤਿਉਹਾਰ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਲਿਟਲ ਸਪਰਾਊਟਸ ਦੇ ਵਿਦਿਆਰਥੀਆਂ ਦਾ ਪ੍ਰੋਗਰਾਮ ਵੀ ਕਰਵਾਇਆ ਗਿਆ | ਸਕੂਲ ਵਿਚ ਪਹਿਲੀ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਸ ਵਿਚ ਵਿਸਾਖੀ ਦੇ ਤਿਉਹਾਰ ਨਾਲ ਸਬੰਧਿਤ ਪੇਂਟਿੰਗ ਕਰਵਾਈਆਂ ਗਈਆਂ | ਪਿ੍ੰਸੀਪਲ ਕਿਰਨ ਕੇਸਰ ਨੇ ਦੱਸਿਆ ਕਿ ਇਸ ਦਿਨ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਜੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੰਜ ਪਿਆਰਿਆਂ ਨੂੰ ਅੰਮਿ੍ਤ ਛਕਾ ਕੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ ਅਤੇ ਸਿੱਖਾਂ ਨੂੰ ਨਵੀਂ ਪਹਿਚਾਣ ਦਿੱਤੀ | ਇਹ ਦਿਨ ਸਿੱਖ ਧਰਮ ਲਈ ਬਹੁਤ ਹੀ ਮਹੱਤਵਪੂਰਨ ਮੰਨਿਆ ਜਾਂਦਾ ਹੈ |