ਕੋਟਲੀ ਸੂਰਤ ਮੱਲੀ 14 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)-ਜੀ.ਐੱਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਵਿਚ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ 6ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸ਼ਬਦ Tਦੇਹਿ ਸ਼ਿਵਾ ਬਰ ਮੋਹੇU ਦੇ ਗਾਇਨ ਨਾਲ ਹੋਈ, 7ਵੀਂ ਅਤੇ 8ਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਭੰਗੜਾ ਪੇਸ਼ ਕੀਤਾ ਗਿਆ | ਅਧਿਆਪਕ ਨਿਸ਼ਾ ਅਤੇ ਸਤਿੰਦਰਜੀਤ ਕੌਰ ਨੇ ਵਿਸਾਖੀ ਦੇ ਮਹੱਤਵ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | 9ਵੀਂ ਜਮਾਤ ਦੀ ਵਿਦਿਆਰਥਣ ਸੁਖਮਨਪ੍ਰੀਤ ਅਤੇ 10ਵੀਂ ਜਮਾਤ ਦੀ ਗੁਰਲੀਨ ਕੌਰ ਨੇ ਵੀ ਵਿਸਾਖੀ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ 'ਤੇ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਕਵੀਸ਼ਰੀ ਪੇਸ਼ ਕੀਤੀ ਗਈ | ਅੰਤ ਵਿਚ ਡਾਇਰੈਕਟਰ ਸ: ਅਜੋਧ ਸਿੰਘ ਨੇ ਗੁਰੂ ਗੋਬਿੰਦ ਸਿੰਘ ਜੀ ਨਾਲ ਸੰਬੰਧਿਤ ਵਿਸਾਖੀ ਦੇ ਇਤਿਹਾਸ ਅਤੇ ਖਾਲਸਾ ਸਾਜਨਾ ਬਾਰੇ ਵਿਸਥਾਰ ਨਾਲ ਦੱਸਿਆ | ਪਿ੍ੰਸੀਪਲ ਸੋਨੀਆ ਮਹਾਜਨ ਨੇ ਕਿਹਾ ਕਿ ਵਿਸਾਖੀ ਸਿਰਫ਼ ਖੁਸ਼ੀ ਦਾ ਤਿਉਹਾਰ ਨਹੀਂ, ਸਗੋਂ ਸਾਨੂੰ ਆਪਣੇ ਸੰਸਕਾਰਾਂ ਤੇ ਇਤਿਹਾਸ ਨਾਲ ਜੋੜਦਾ ਹੈ | ਅੱੈਮ.ਡੀ. ਸ: ਹਰਦਿਆਲ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੀ ਸੰਸਕਿ੍ਤੀ ਅਤੇ ਵਿਰਾਸਤ ਨਾਲ ਜੁੜੇ ਰਹਿਣ ਲਈ ਕਿਹਾ | ਚੇਅਰਪਰਸਨ ਬਲਜਿੰਦਰ ਕੌਰ ਨੇ ਵੀ ਬੱਚਿਆਂ ਨੂੰ ਚੰਗੇ ਨਾਗਰਿਕ ਬਣਨ ਅਤੇ ਸੱਚ ਦੇ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕੀਤਾ |