22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਮੰਗਾਂ ਨੂੰ ਲੈ ਕੇ ਮੁੱਖ ਖੇਤੀਬਾੜੀ ਅਫ਼ਸਰ ਤੇ ਜ਼ਿਲ੍ਹਾ ਰੈਵੀਨਿਊ ਅਫ਼ਸਰ ਨੂੰ ਕਿਸਾਨਾਂ ਦਾ ਵਫ਼ਦ ਮਿਲਿਆ

ਅਜੀਤ ਡੈਸਕ 15-04-2026
ਗੁਰਦਾਸਪੁਰ, 14 ਅਪ੍ਰੈਲ (ਗੁਰਪ੍ਰਤਾਪ ਸਿੰਘ)-ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਵਿਚ ਕਿਸਾਨਾਂ ਦਾ ਇਕ ਵਫ਼ਦ ਜ਼ਿਲ੍ਹਾ ਰੈਵੀਨਿਊ ਅਫ਼ਸਰ ਜਸਕਰਨ ਸਿੰਘ ਅਤੇ ਚੀਫ਼ ਐਗਰੀਕਲਚਰ ਅਫ਼ਸਰ ਰਣਧੀਰ ਸਿੰਘ ਠਾਕੁਰ ਨੂੰ ਮਿਲਿਆ ਅਤੇ ਇਨ੍ਹਾਂ ਵਿਭਾਗਾਂ ਨਾਲ ਸਬੰਧਿਤ ਕਿਸਾਨਾਂ ਦੀਆਂ ਮੁਸ਼ਕਿਲਾਂ ਦੇ ਹੱਲ ਸਬੰਧੀ ਵਿਸਥਾਰ ਸਹਿਤ ਗੱਲਬਾਤ ਕੀਤੀ | ਵਫ਼ਦ ਵਲੋਂ ਇਨ੍ਹਾਂ ਦੋਨਾਂ ਵਿਭਾਗਾਂ ਦੇ ਮੁਖੀਆਂ ਤੋਂ ਮੰਗ ਕੀਤੀ ਗਈ ਕਿ ਖ਼ਰਾਬ ਹੋਈ ਕਣਕ ਦੀ ਫ਼ਸਲ ਦੀ ਤੁਰੰਤ ਗਿਰਦਾਵਰੀ ਕਰਵਾਈ ਜਾਵੇ ਅਤੇ ਹਨੇਰੀ ਝੱਖੜ ਕਾਰਨ ਡਿੱਗੀ ਹੋਈ ਕਣਕ ਜਿਸ ਦਾ ਕਿ 70 ਫ਼ੀਸਦੀ ਝਾੜ ਘਟਣ ਦੀ ਸੰਭਾਵਨਾ ਹੈ, ਨੂੰ ਨੋਟ ਕਰਕੇ ਹੋਏ ਨੁਕਸਾਨ ਦੀ ਪੂਰਤੀ ਕੀਤੀ ਜਾਵੇ | ਹੜ੍ਹਾਂ ਦੌਰਾਨ ਜਿਹੜੇ ਪਿੰਡਾਂ ਦੇ ਕਿਸਾਨਾਂ ਨੂੰ 20 ਹਜ਼ਾਰ ਰੁਪਏ ਝੋਨੇ ਦਾ ਮੁਆਵਜ਼ਾ ਅਤੇ ਢੱਠੇ ਮਕਾਨਾਂ ਦਾ ਮੁਆਵਜ਼ਾ ਨਹੀਂ ਮਿਲਿਆ ਉਨ੍ਹਾਂ ਸਬੰਧੀ ਕਾਰਵਾਈ ਤੇਜ਼ ਕਰਨ ਲਈ ਵੀ ਜ਼ਿਲ੍ਹਾ ਰੈਵੀਨਿਊ ਅਫ਼ਸਰ ਨਾਲ ਗੱਲਬਾਤ ਕੀਤੀ ਗਈ | ਇਸ ਮੌਕੇ ਸੂਬਾ ਆਗੂ ਸਰਬਜੀਤ ਸਿੰਘ ਚਾਹਲ, ਸੂਬਾ ਆਗੂ ਪਰਮਪਾਲ ਸਿੰਘ ਮੇਤਲਾ, ਬਲਾਕ ਪ੍ਰਧਾਨ ਭਗਵੰਤ ਸਿੰਘ ਮਾਨ, ਇਕਾਈ ਪ੍ਰਧਾਨ ਟਹਿਲ ਸਿੰਘ ਮਾਨੇਪੁਰ, ਸਤਵਿੰਦਰ ਸਿੰਘ, ਗੁਰਦੀਪ ਸਿੰਘ, ਗੁਰਦੇਵ ਸਿੰਘ ਅਤੇ ਅਮਰਜੀਤ ਸਿੰਘ ਸਹਾਰੀ ਸ਼ਾਮਿਲ ਰਹੇ |
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ 24 ਲੱਖ ਠੱਗੇ, ਪਤੀ ਪਤਨੀ ਸਮੇਤ ਚਾਰ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਜੀ.ਐੱਸ. ਇੰਟਰਨੈਸ਼ਨਲ ਪਬਲਿਕ ਸਕੂਲ ਭਗਵਾਨਪੁਰ ਵਿਚ ਵਿਸਾਖੀ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।