22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਮੁਹੱਲਾ ਕਲੀਨਿਕ ਕਿਸੇ ਹੋਰ ਥਾਂ 'ਤੇ ਖੋਲਿ੍ਹਆ ਜਾਵੇ - ਵਿਜੇ ਕੁਮਾਰ ਸੋਨੀ <br/>

ਅਜੀਤ ਡੈਸਕ 15-04-2026
ਬਟਾਲਾ, 14 ਅਪ੍ਰੈਲ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਭਾਜਪਾ ਦੇ ਸੀਨੀਅਰ ਆਗੂ ਅਤੇ ਉਘੇ ਕਾਰੋਬਾਰੀ ਤੇ ਸਮਾਜ ਸੇਵੀ ਸ੍ਰੀ ਵਿਜੇ ਕੁਮਾਰ ਸੋਨੀ ਨੇ ਕਿਹਾ ਕਿ ਬਟਾਲਾ ਵਿਖੇ ਸ਼ਹੀਦ ਸੁੱਖਾ ਸਿੰਘ-ਮਹਿਤਾਬ ਸਿੰਘ ਪਾਰਕ ਵਿਚ 'ਮੁਹੱਲਾ ਕਲੀਨਿਕ' ਬਣਾਉਣ ਦੀ ਥਾਂ 'ਤੇ ਕਿਸੇ ਹੋਰ ਜਗ੍ਹਾ 'ਤੇ ਮੁਹੱਲਾ ਕਲੀਨਿਕ ਬਣਾਇਆ ਜਾਵੇ | ਸ੍ਰੀ ਸੋਨੀ ਨੇ ਕਿਹਾ ਕਿ ਇਕ ਤਾਂ ਇਹ ਪਾਰਕ ਸ਼ਹੀਦੀ ਸਮਾਰਕ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ ਅਤੇ ਦੂਜਾ ਬਹੁਤ ਸਾਰੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਮਾਮਲਾ ਬਣਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਪਾਰਕ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ ਕੀਤਾ ਗਿਆ | ਸਾਰਿਆਂ ਦੀ ਮੰਗ ਹੈ ਕਿ ਇਸ ਮੁਹੱਲਾ ਕਲੀਨਿਕ ਨੂੰ ਕਿਸੇ ਹੋਰ ਥਾਂ 'ਤੇ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਅੰਦਰ ਨਗਰ ਸੁਧਾਰ ਟਰੱਸਟ ਅਤੇ ਨਗਰ ਨਿਗਮ ਦੀਆਂ ਬਹੁਤ ਸਾਰੀਆਂ ਥਾਂਵਾਂ ਹਨ, ਜਿਨ੍ਹਾਂ ਵਿਚ ਇਹ ਕਲੀਨਿਕ ਬਣਾਇਆ ਜਾ ਸਕਦਾ ਹੈ | ਇਸ ਲਈ ਸਮੂਹ ਜਥੇਬੰਦੀਆਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਸਰਕਾਰ ਇਸ ਮੁਹੱਲਾ ਕਲੀਨਿਕ ਨੂੰ ਕਿਸੇ ਹੋਰ ਜਗ੍ਹਾ 'ਤੇ ਬਣਾ ਲਵੇ |


ਪਿਛਲੀ ਖ਼ਬਰ ਮਾਮਲਾ ਪੈਨਸ਼ਨਰਾਂ ਦੀਆਂ ਮੰਗਾਂ ਲਾਗੂ ਨਾ ਕਰਨਾ ਦਾ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ 24 ਲੱਖ ਠੱਗੇ, ਪਤੀ ਪਤਨੀ ਸਮੇਤ ਚਾਰ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।